ਇਸਲਾਮਾਬਾਦ - ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ 'ਤੇ ਮੰਗਲਵਾਰ ਨੂੰ ਬੂਟ ਨਾਲ ਹਮਲਾ ਕੀਤਾ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਤੋਂ ਬਾਅਦ ਆਪਣੀ ਕਾਰ ਵਿਚ ਜਾ ਰਹੇ ਸਨ। ਹਾਲਾਂਕਿ ਕਾਰ ਦਾ ਸ਼ੀਸ਼ਾ ਬੰਦ ਹੋਣ ਕਾਰਨ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾ ਕਿਸ ਨੇ ਕੀਤਾ ਹੈ। ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ: ਕੋਰੋਨਾ ਟੈਸਟ ਲਾਜ਼ਮੀ ਕਰਨ ਵਾਲਿਆਂ ਤੋਂ ਚੀਨ ਨੇ ਲਿਆ ਬਦਲਾ, ਇਨ੍ਹਾਂ 2 ਦੇਸ਼ਾਂ ਦੇ ਲੋਕਾਂ ਨੂੰ ਵੀਜ਼ਾ ਦੇਣ 'ਤੇ ਲਾਈ ਰੋਕ
ਹਮਲੇ ਤੋਂ ਬਾਅਦ ਰਾਣਾ ਸਨਾਉੱਲਾ ਦੇ ਡਰਾਈਵਰ ਨੇ ਕਾਰ ਨੂੰ ਕੁਝ ਪਲ ਲਈ ਰੋਕਿਆ ਪਰ ਉਨ੍ਹਾਂ ਦੇ ਸੁਰੱਖਿਆ ਗਾਰਡਾਂ ਦੇ ਇਸ਼ਾਰੇ ਤੋਂ ਬਾਅਦ ਉਹ ਚਲੇ ਗਏ। ਇਸ ਹਮਲੇ ਤੋਂ ਬਾਅਦ ਸਨਾਉੱਲਾ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦਰਅਸਲ,ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵਿਧਾਨ ਸਭਾ ਭੰਗ ਕਰਨ ਨੂੰ ਲੈ ਕੇ ਹੰਗਾਮਾ ਜਾਰੀ ਹੈ। ਇਸ ਸਬੰਧ 'ਚ ਰਾਣਾ ਸਨਾਉੱਲਾ ਆਗੂਆਂ ਨੂੰ ਮਿਲਣ ਲਈ ਪੰਜਾਬ ਵਿਧਾਨ ਸਭਾ ਪੁੱਜੇ ਸਨ।
ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਰੰਜ ਪਿੱਲਈ ਨੂੰ ਕੈਨੇਡਾ 'ਚ ਮਿਲੀ ਅਹਿਮ ਜ਼ਿੰਮੇਵਾਰੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
UAE ਦਾ ਅਹਿਮ ਫ਼ੈਸਲਾ, ਸਿੰਗਲ-ਯੂਜ਼ ਪਲਾਸਟਿਕ ਸ਼ਾਪਿੰਗ ਬੈਗ 'ਤੇ ਲਗਾਏਗਾ ਪਾਬੰਦੀ
NEXT STORY