ਇਸਲਾਮਾਬਾਦ — ਪਾਕਿਸਤਾਨ ਦੇ ਚੁਣੇ ਗਏ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਚੁਣੌਤੀਪੂਰਨ ਆਰਥਿਕ ਸਥਿਤੀ ਨਾਲ ਨਜਿੱਠਣ ਲਈ ਦੇਸ਼ ਦੀ ਮਦਦ ਲਈ ਆਪਣੇ ਕਾਰਜਕਾਲ ਦੌਰਾਨ ਕੋਈ ਤਨਖਾਹ ਨਹੀਂ ਲੈਣਗੇ। ਐਤਵਾਰ ਨੂੰ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਵਾਲੇ 68 ਸਾਲਾ ਜ਼ਰਦਾਰੀ ਦੀ ਪਾਰਟੀ ਪੀਪੀਪੀ ਨੇ 'ਐਕਸ' 'ਤੇ ਲਿਖਿਆ ਕਿ ਰਾਸ਼ਟਰਪਤੀ ਨੇ ਸੂਝਵਾਨ ਵਿੱਤੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਮਾਲੀਏ 'ਤੇ ਬੋਝ ਨਾ ਪਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ - ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਮੁਹੰਮਦ ਯੂਸਫ਼ ਵਾਨੀ ਨੂੰ J&K&L ਹਾਈ ਕੋਰਟ ਦਾ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼
ਰਾਸ਼ਟਰਪਤੀ ਸਕੱਤਰੇਤ ਦੇ ਪ੍ਰੈਸ ਵਿੰਗ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ, "ਰਾਸ਼ਟਰਪਤੀ ਨੇ ਰਾਸ਼ਟਰੀ ਮਾਲੀਏ 'ਤੇ ਬੋਝ ਨਾ ਪਾਉਣ ਦੀ ਜ਼ਰੂਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਤਨਖਾਹ ਨਾ ਲੈਣ ਦਾ ਫੈਸਲਾ ਕੀਤਾ ਹੈ।" ਸਾਬਕਾ ਰਾਸ਼ਟਰਪਤੀ ਆਰਿਫ਼ ਅਲਵੀ ਨੂੰ 8,46,550 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲਦੀ ਸੀ, ਜਿਸ ਨੂੰ ਸੰਸਦ ਨੇ 2018 ਵਿੱਚ ਤੈਅ ਕੀਤਾ ਸੀ। ਜ਼ਰਦਾਰੀ ਪਾਕਿਸਤਾਨ ਦੇ ਸਭ ਤੋਂ ਅਮੀਰ ਨੇਤਾਵਾਂ ਵਿੱਚੋਂ ਇੱਕ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਹਿ-ਪ੍ਰਧਾਨ ਜ਼ਰਦਾਰੀ ਨੇ ਐਤਵਾਰ ਨੂੰ ਇਸਲਾਮਾਬਾਦ ਦੇ ਏਵਾਨ-ਏ-ਸਦਰ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਦੂਜੀ ਵਾਰ ਦੇਸ਼ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਇਸ ਤੋਂ ਇਲਾਵਾ ਜ਼ਰਦਾਰੀ ਦੇ ਨਕਸ਼ੇ ਕਦਮ 'ਤੇ ਚੱਲਦੇ ਹੋਏ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਦੇਸ਼ ਨੂੰ ਦਰਪੇਸ਼ ਆਰਥਿਕ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਤਨਖਾਹ ਨਾ ਲੈਣ ਦਾ ਫੈਸਲਾ ਕੀਤਾ ਹੈ। ਨਕਵੀ ਨੇ 'ਐਕਸ' 'ਤੇ ਲਿਖਿਆ ਕਿ ਉਹ ਚੁਣੌਤੀ ਭਰੇ ਸਮੇਂ ਵਿੱਚ "ਹਰ ਸੰਭਵ ਤਰੀਕੇ ਨਾਲ" ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਇਨਸਾਨੀਅਤ ਦੀ ਮਿਸਾਲ: ਦੁਬਈ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਨੌਜਵਾਨ ਨੂੰ ਪਿੰਡ ਵਾਸੀਆਂ ਨੇ 50 ਲੱਖ ਦੇ ਕੇ ਛੁਡਵਾਇਆ
NEXT STORY