ਲਾਹੌਰ (ਭਾਸ਼ਾ)– ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੰਤ੍ਰਿਮ ਸਰਕਾਰ ਨੇ ਦੋਸ਼ ਲਗਾਇਆ ਹੈ ਕਿ 30-40 ਅੱਤਵਾਦੀ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਲਾਹੌਰ ਸਥਿਤ ਜਮਾਨ ਪਾਰਕ ਰਿਹਾਇਸ਼ ’ਚ ਲੁਕੇ ਹੋਏ ਹਨ ਅਤੇ ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇੰਸਾਫ (ਪੀ. ਟੀ. ਆਈ.) ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਉਹ ਇਨ੍ਹਾਂ ਅੱਤਵਾਦੀਆਂ ਨੂੰ ਸਰਕਾਰ ਨੂੰ ਸੌਂਪ ਦੇਵੇ। ਉੱਧਰ ਇਮਰਾਨ ਖਾਨ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੁਲਸ ਨੇ ਉਨ੍ਹਾਂ ਦੇ ਘਰ ਨੂੰ ਘੇਰ ਲਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਇਸ ਲਈ ਇਹ ਉਨ੍ਹਾਂ ਦਾ ਆਖਰੀ ਟਵੀਟ ਹੋ ਸਕਦਾ ਹੈ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਭਾਰਤੀ ਮੂਲ ਦੀ ਪ੍ਰਤਿਮਾ ਨੂੰ ਨਿਊਯਾਰਕ ਪੁਲਸ ਵਿਭਾਗ 'ਚ ਮਿਲਿਆ ਸਰਵਉੱਚ ਰੈਂਕ
ਲਾਹੌਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਕਾਰਜਵਾਹਕ ਸੂਚਨਾ ਮੰਤਰੀ ਆਮਿਰ ਮੀਰ ਨੇ ਕਿਹਾ ਕਿ ਪੀ. ਟੀ. ਆਈ. ਨੂੰ ਇਨ੍ਹਾਂ ਅੱਤਵਾਦੀਆਂ ਨੂੰ ਸਰਕਾਰ ਨੂੰ ਸੌਂਪ ਦੇਣਾ ਚਾਹੀਦਾ ਨਹੀਂ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਅੱਤਵਾਦੀਆਂ ਦੇ ਸਬੰਧ ’ਚ ਜਾਣਦੀ ਹੈ ਕਿਉਂਕਿ ਉਸ ਕੋਲ ਭਰੋਸੇਯੋਗ ਖੁਫੀਆ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਪੀ. ਟੀ. ਆਈ. ਲੀਡਰਸ਼ਿਪ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਪਹਿਲਾਂ ਹਮਲੇ ਦੀ ਯੋਜਨਾ ਬਣਾਈ ਸੀ। ਇਹ ਬਹੁਤ ਹੀ ਖਤਰਨਾਕ ਹੈ।
ਇਹ ਵੀ ਪੜ੍ਹੋ: WFI ਮੁਖੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਬੰਗਲਾ ਸਾਹਿਬ ਗੁਰਦੁਆਰੇ ਤੱਕ ਕੱਢਿਆ ਮਾਰਚ
ਉੱਧਰ ਵੀਡੀਓ ਸੰਦੇਸ਼ ’ਚ ਇਮਰਾਨ ਖਾਨ ਨੇ ਕਿਹਾ, ‘ਮੈਨੂੰ ਡਰ ਹੈ ਕਿ ਪਾਕਿਸਤਾਨ ਬਰਬਾਦੀ ਦੀ ਰਾਹ ’ਤੇ ਹੈ ਅਤੇ ਜੇ ਅਸੀਂ ਹੁਣ ਆਪਣੇ ਦਿਮਾਗ ਦਾ ਇਸਤੇਮਾਲ ਨਾ ਕੀਤਾ ਤਾਂ ਅਸੀਂ ਉਸ ਬਿੰਦੂ ਤੱਕ ਪਹੁੰਚ ਸਕਦੇ ਹਾਂ, ਜਿਥੇ ਅਸੀਂ ਆਪਣੇ ਦੇਸ਼ ਦੇ ਸਾਰੇ ਟੁਕੜਿਆਂ ਨੂੰ ਇਕਜੁੱਟ ਨਹੀਂ ਰੱਖ ਪਾਵਾਂਗੇ। ਪੀ. ਟੀ. ਆਈ. ਦੇ ਪ੍ਰਧਾਨ ਨੇ ਅੱਗੇ ਕਿਹਾ ਕਿ ਲਗਭਗ ਇਕ ਸਾਲ ਤੋਂ ਪਾਕਿਸਤਾਨ ’ਚ ਅਰਾਜਕਤਾ ਹੈ ਅਤੇ ਉਨ੍ਹਾਂ ਸਾਨੂੰ ਰੋਕਣ ਲਈ ਤਾਕਤ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸਰਵੇਖਣ ਦੀ ਇਕ ਫੋਟੋ ਦਿਖਾਈ ਅਤੇ ਕਿਹਾ ਕਿ ਇਸ ਸਰਵੇਖਣ ਵਿਚ ਪੀ. ਟੀ. ਆਈ. ਸਭ ਤੋਂ ਲੋਕਪ੍ਰਿਯ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਡਰ ਹੈ ਕਿ ਜੇ ਉਹ ਵਾਪਸ ਆਏ ਤਾਂ ਸਾਰੀਆਂ ਸਿਆਸੀ ਪਾਰਟੀ ਚੋਣ ਹਾਰ ਜਾਣਗੀਆਂ।
ਇਹ ਵੀ ਪੜ੍ਹੋ: ਇਟਲੀ 'ਚ ਕੁਦਰਤ ਦਾ ਕਹਿਰ; ਤੇਜ਼ ਮੀਂਹ ਨੇ ਲਈ 10 ਲੋਕਾਂ ਦੀ ਜਾਨ, ਕਈ ਲਾਪਤਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ 'ਚ ਕਰੋੜਾਂ ਡਾਲਰ ਦੇ ਕਾਲ ਸੈਂਟਰ ਘੁਟਾਲੇ 'ਚ ਭਾਰਤੀ ਨਾਗਰਿਕ ਨੇ ਕਬੂਲਿਆ ਦੋਸ਼
NEXT STORY