ਇਸਲਾਮਾਬਾਦ (ਪੀ. ਟੀ. ਆਈ.)- ਪਾਕਿਸਤਾਨ ਦੀ ਸੈਨੇਟ ਨੇ ਸ਼ੁੱਕਰਵਾਰ ਨੂੰ ਆਮ ਚੋਣਾਂ 'ਚ ਦੇਰੀ ਦੀ ਮੰਗ ਵਾਲੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ। ਸੈਨੇਟ ਨੇ ਠੰਡੇ ਮੌਸਮ ਅਤੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਇਹ ਮਨਜ਼ੂਰੀ ਦਿੱਤੀ। ਇਸ ਫ਼ੈਸਲੇ ਨਾਲ 8 ਫਰਵਰੀ ਨੂੰ ਪ੍ਰਸਤਾਵਿਤ ਚੋਣਾਂ ਤੋਂ ਪਹਿਲਾਂ ਸਿਆਸੀ ਅਨਿਸ਼ਚਿਤਤਾ ਵੱਧ ਗਈ ਹੈ।
ਆਜ਼ਾਦ ਸੈਨੇਟਰ ਦਿਲਾਵਰ ਖਾਨ ਦੁਆਰਾ ਪੇਸ਼ ਕੀਤੇ ਗਏ ਮਤੇ ਨੂੰ ਪਾਕਿਸਤਾਨ ਦੀ ਸੰਸਦ ਦੇ ਉਪਰਲੇ ਸਦਨ ਵਿੱਚ ਭਾਰੀ ਸਮਰਥਨ ਮਿਲਿਆ। ਹਾਲਾਂਕਿ ਸੂਚਨਾ ਮੰਤਰੀ ਮੁਰਤਜ਼ਾ ਸੋਲਾਂਗੀ ਅਤੇ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਪਾਰਟੀ ਨੇ ਇਸ ਕਦਮ ਦਾ ਵਿਰੋਧ ਕੀਤਾ। ਸੈਨੇਟਰ ਖਾਨ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਖੇਤਰ ਇਸ ਸਮੇਂ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ, ਇਸ ਲਈ ਉਨ੍ਹਾਂ ਖੇਤਰਾਂ ਦੇ ਲੋਕਾਂ ਦਾ ਚੋਣਾਂ ਵਿੱਚ ਹਿੱਸਾ ਲੈਣਾ ਅਸੰਭਵ ਸੀ। ਸੁਰੱਖਿਆ ਸਥਿਤੀ ਬਾਰੇ ਚਿੰਤਾ ਜ਼ਾਹਰ ਕਰਦਿਆਂ ਉਸਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਚੰਗੀ ਨਹੀਂ ਹੈ ਅਤੇ ਸਿਆਸਤਦਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਵਿਚ ਜਮੀਅਤ ਉਲੇਮਾ-ਏ-ਇਸਲਾਮ ਫਜ਼ਲ (ਜੇ.ਯੂ.ਆਈ-ਐਫ) ਦੇ ਮੁਖੀ ਫਜ਼ਲੁਰ ਰਹਿਮਾਨ 'ਤੇ ਹਮਲਾ ਸ਼ਾਮਲ ਹੈ ।
ਪੜ੍ਹੋ ਇਹ ਅਹਿਮ ਖ਼ਬਰ-ਰੂਸ-ਯੂਕ੍ਰੇਨ ਜੰਗ ਦੌਰਾਨ ਪੁਤਿਨ ਨੇ ਵਿਦੇਸ਼ੀਆਂ ਨੂੰ ਦਿੱਤਾ 'ਨਾਗਰਿਕਤਾ' ਦਾ ਆਫ਼ਰ
ਉਸਨੇ ਅੱਗੇ ਕਿਹਾ,"ਇਥੋਂ ਤੱਕ ਕਿ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ (ਸੂਬੇ) ਵਿੱਚ ਸੁਰੱਖਿਆ ਬਲਾਂ 'ਤੇ ਹਮਲੇ ਕੀਤੇ ਜਾ ਰਹੇ ਹਨ"। ਡਾਨ ਅਖ਼ਬਾਰ ਅਨੁਸਾਰ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ) ਨੂੰ 8 ਫਰਵਰੀ ਨੂੰ ਚੋਣਾਂ ਕਰਵਾਉਣ ਦੀ ਘੋਸ਼ਣਾ 'ਤੇ ਕਾਇਮ ਰਹਿਣ ਲਈ ਸੁਪਰੀਮ ਕੋਰਟ ਦੁਆਰਾ ਸਪੱਸ਼ਟ ਆਦੇਸ਼ਾਂ ਦੇ ਬਾਵਜੂਦ ਸਿਰਫ 14 ਸੰਸਦ ਮੈਂਬਰਾਂ ਦੀ ਹਾਜ਼ਰੀ ਵਿੱਚ ਮਤਾ ਪਾਸ ਕੀਤਾ ਗਿਆ ਸੀ। ਸੈਨੇਟ ਦੇ ਇਸ ਕਦਮ ਨਾਲ ਦੇਸ਼ ਵਿੱਚ ਸਿਆਸੀ ਅਤੇ ਆਰਥਿਕ ਅਸਥਿਰਤਾ ਵਧਣ ਦੀ ਉਮੀਦ ਹੈ। ਪਾਕਿਸਤਾਨ ਸਟਾਕ ਐਕਸਚੇਂਜ ਨੇ ਮਤੇ 'ਤੇ ਨਕਾਰਾਤਮਕ ਪ੍ਰਤੀਕਿਰਿਆ ਦਿੱਤੀ ਅਤੇ ਸ਼ੇਅਰ ਬਾਜ਼ਾਰ ਤੁਰੰਤ 800 ਤੋਂ ਵੱਧ ਅੰਕ ਡਿੱਗ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜ਼ਿੰਬਾਬਵੇ 'ਚ ਵਾਪਰਿਆ ਖਾਨ ਹਾਦਸਾ, 11 ਮਾਈਨਰਾਂ ਦੇ ਫਸੇ ਹੋਣ ਦਾ ਖਦਸ਼ਾ
NEXT STORY