ਪੇਸ਼ਾਵਰ— ਪਾਕਿਸਤਾਨ ਦੇ ਅਸ਼ਾਂਤ ਸੂਬੇ ਖੈਬਰ-ਪਖਤੂਨਖਵਾ 'ਚ ਨੇਤਾਵਾਂ ਦੀ ਸੁਰੱਖਿਆ ਦੇ ਲਈ ਸੰਯੁਕਤ ਸੰਕਟ ਪ੍ਰਬੰਧਨ ਇਕਾਈ (ਜੇ.ਸੀ.ਐੱਮ.ਯੂ.) ਦਾ ਗਠਨ ਕੀਤਾ ਗਿਆ ਹੈ। ਦੇਸ਼ 'ਚ ਆਮ ਚੋਣਾਂ ਤੋਂ ਪਹਿਲਾਂ ਕਈ ਅੱਤਵਾਦੀ ਹਮਲਿਆਂ 'ਚ ਦੋ ਚੋਟੀ ਦੇ ਨੇਤਾਵਾਂ ਸਣੇ ਕਰੀਬ 150 ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਇਕ ਨਿਰਮਾਣ ਕੀਤਾ ਗਿਆ।
ਰਾਸ਼ਟਰੀ ਅੱਤਵਾਦ ਰੋਕੂ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਸਣੇ ਕੁਝ ਚੋਟੀ ਦੇ ਨੇਤਾਵਾਂ 'ਤੇ ਆਮ ਚੋਣਾਂ ਦੇ ਪ੍ਰਚਾਰ ਦੌਰਾਨ ਹਮਲਾ ਕੀਤਾ ਜਾ ਸਕਦਾ ਹੈ। ਦੇਸ਼ 'ਚ 25 ਜੁਲਾਈ ਨੂੰ ਆਮ ਚੋਣਾਂ ਹੋਣ ਵਾਲੀਆਂ ਹਨ। ਪਾਕਿਸਤਾਨ 'ਚ ਚੋਣ ਰੈਲੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਘਾਤਕ ਹਮਲਿਆਂ ਤੋਂ ਬਾਅਦ ਬੀਤੇ ਦਿਨ ਇਥੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਬੈਠਕ ਦੌਰਾਨ ਜੇ.ਸੀ.ਐੱਮ.ਯੂ. ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ।
ਅਮਰੀਕਾ 'ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਉਡਾਇਆ ਗਿਆ ਮਜ਼ਾਕ
NEXT STORY