ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ। ਪੈਟਰੋਲ ਦੀਆਂ ਕੀਮਤਾਂ 'ਚ 18.50 ਰੁਪਏ (ਪਾਕਿਸਤਾਨੀ ਕਰੰਸੀ) ਅਤੇ ਡੀਜ਼ਲ ਦੀਆਂ ਕੀਮਤਾਂ 'ਚ 40.54 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਗੁਆਂਢੀ ਦੇਸ਼ ਦੀ ਸਰਕਾਰ ਨੇ ਇਹ ਫੈਸਲਾ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਤੋਂ ਬਾਅਦ ਲਿਆ ਹੈ।
ਇਹ ਵੀ ਪੜ੍ਹੋ: ਮਿਸ ਇੰਡੀਆ ਵਰਲਡਵਾਈਡ ਸੁੰਦਰਤਾ ਮੁਕਾਬਲੇ 'ਚ ਭਾਰਤੀ ਮੂਲ ਦੀ ਖੁਸ਼ੀ ਪਟੇਲ ਰਹੀ ਜੇਤੂ
ਪਾਕਿਸਤਾਨ ਆਰਥਿਕ ਉਥਲ-ਪੁਥਲ ਵਿਚ ਹੈ ਕਿਉਂਕਿ ਉਸ ਦਾ ਵਿਦੇਸ਼ੀ ਕਰਜ਼ਾ ਵਧ ਰਿਹਾ ਹੈ ਜਦੋਂ ਕਿ ਵਿਦੇਸ਼ੀ ਮੁਦਰਾ ਭੰਡਾਰ ਘੱਟ ਰਿਹਾ ਹੈ। ਦਿ ਨਿਊਜ਼ ਇੰਟਰਨੈਸ਼ਨਲ ਨੇ ਸ਼ਾਹਬਾਜ਼ ਦੇ ਹਵਾਲੇ ਨਾਲ ਦੱਸਿਆ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਸੀ ਕਿਉਂਕਿ ਵਿਦੇਸ਼ੀ ਮੁਦਰਾ ਭੰਡਾਰ 'ਚ ਕਮੀ ਅਤੇ ਗਲੋਬਲ ਬਾਜ਼ਾਰਾਂ 'ਚ ਉੱਚੀਆਂ ਕੀਮਤਾਂ ਕਾਰਨ ਉਸ ਕੋਲ ਕੋਈ ਹੋਰ ਬਦਲ ਨਹੀਂ ਸੀ। ਸਰਕਾਰ ਨੇ ਹਾਲਾਂਕਿ ਹੁਣ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤਾਂ 'ਚ ਗਿਰਾਵਟ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 18.50 ਰੁਪਏ ਅਤੇ 40.54 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੈਟਰੋਲ ਦੀ ਨਵੀਂ ਕੀਮਤ 230.24 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ, ਜਦਕਿ ਡੀਜ਼ਲ 236 ਪ੍ਰਤੀ ਲੀਟਰ ਮਿਲੇਗਾ।
ਇਹ ਵੀ ਪੜ੍ਹੋ: ਦੁਨੀਆ ਦਾ ਸਭ ਤੋਂ ਰਹੱਸਮਈ ਪਿੰਡ, ਜਿਥੇ ਇਨਸਾਨ ਤੋਂ ਲੈ ਕੇ ਜਾਨਵਰ ਤੱਕ ਹਰ ਕੋਈ ਅੰਨ੍ਹਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ-ਕੈਨੇਡਾ ਸਰਹੱਦ 'ਤੇ 2 ਮਿਲੀਅਨ ਡਾਲਰ ਦੀ ਕੋਕੀਨ ਬਰਾਮਦ, ਭਾਰਤੀ ਮੂਲ ਦਾ ਟਰੱਕ ਡਰਾਈਵਰ ਗ੍ਰਿਫ਼ਤਾਰ
NEXT STORY