ਇਸਲਾਮਾਬਾਦ /ਡੇਰਾ ਬਾਬਾ ਨਾਨਕ (ਬਿਊਰੋ): ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਨੂੰ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ। ਇਸ ਤੋਂ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕੋਰੀਡੋਰ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਦੇ ਬਾਅਦ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਕੀਤਾ ਗਿਆ। ਇੱਥੇ ਪਹੁੰਚੇ ਪਹਿਲੇ ਜਥੇ ਵਿਚ ਕੈਪਟਨ ਅਮਰਿੰਦਰ ਸਿੰਘ, ਡਾਕਟਰ ਮਨਮੋਹਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਨਵਜੋਤ ਸਿੰਘ ਸਿੱਧੂ, ਐੱਮ.ਪੀ. ਹਰਸਿਮਰਤ ਕੌਰ ਬਾਦਲ, ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹਨ। ਕਰਤਾਰਪੁਰ ਪਹੁੰਚੇ ਪਹਿਲੇ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ। ਲਾਂਘਾ ਖੁੱਲ੍ਹ ਜਾਣ ਨਾਲ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
ਖਾਲਸਾਈ ਝੰਡਾ ਲਹਿਰਾ ਕੇ ਪੀ. ਐੱਮ. ਮੋਦੀ ਨੇ ਪਹਿਲਾ ਜਥਾ ਕੀਤਾ ਰਵਾਨਾ
NEXT STORY