ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਨੇ ਕਿਹਾ ਹੈ ਕਿ ਉਹ ਭਾਰਤ ਸਮੇਤ ਵਿਸ਼ਵ ਭਰ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਇੱਥੇ ਉਹਨਾਂ ਦੇ ਧਾਰਮਿਕ ਸਥਲਾਂ ਤੱਕ ਜਾਣ ਲਈ ਪੂਰੀਆਂ ਸਹੂਲਤਾਂ ਮੁਹੱਈਆ ਕਰਾ ਰਿਹਾ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਇਹ ਟਿੱਪਣੀ ਵੀਰਵਾਰ ਨੂੰ ਕੀਤੀ। ਇਸ ਤੋਂ ਇਕ ਦਿਨ ਪਹਿਲਾਂ ਭਾਰਤ ਨੇ ਸੁਰੱਖਿਆ ਅਤੇ ਕੋਵਿਡ-19 ਆਦਿ ਦਾ ਜ਼ਿਕਰ ਕਰਦੇ ਹੋਏ ਕਰੀਬ 600 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ।
ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ 'ਚ ਨਵਜਨਮੇ ਬੱਚਿਆਂ ਦੇ ਨਾਵਾਂ 'ਚ ਚਮਕੇ 'ਸਿੰਘ' ਅਤੇ 'ਕੌਰ' ਸ਼ਬਦ
ਵਿਦੇਸ਼ ਦਫਤਰ ਦੇ ਬੁਲਾਰੇ ਜਾਹਿਦ ਹਫੀਜ਼ ਚੌਧਰੀ ਨੇ ਹਫਤਾਵਾਰੀ ਮੀਡੀਆ ਬ੍ਰੀਫਿੰਗ ਵਿਚ ਕਿਹਾ,''ਪਾਕਿਸਤਾਨ ਭਾਰਤ ਸਮੇਤ ਦੁਨੀਆ ਭਰ ਦੇ ਸਿੱਖ ਯਾਤਰੀਆਂ ਨੂੰ ਪਾਕਿਸਤਾਨ ਸਥਿਤ ਉਹਨਾਂ ਦੇ ਧਾਰਮਿਕ ਸਥਲਾਂ ਦੀ ਯਾਤਰਾ ਲਈ ਵਾਧੂ ਸਹੂਲਤਾਂ ਮੁਹੱਈਆ ਕਰਾਉਂਦਾ ਹੈ।'' ਉਹਨਾਂ ਨੇ ਕਿਹਾ ਕਿ ਭਾਰਤ ਨੂੰ ਵੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਉਹਨਾਂ ਦੇ ਧਾਰਮਿਕ ਸਥਲਾਂ ਦੀ ਯਾਤਰਾ ਲਈ ਸਹੂਲਤਾਂ ਮੁਹੱਈਆ ਕਰਾਉਣੀਆਂ ਚਾਹੀਦੀਆਂ ਹਨ। ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪ੍ਰਮੁੱਖ ਸਿੱਖ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੁੱਧਵਾਰ ਨੂੰ ਕਿਹਾ ਸੀ ਕਿ ਪਾਕਿਸਤਾਨ ਵਿਚ ਸੁਰੱਖਿਆ ਦੀ ਸਥਿਤੀ ਪ੍ਰਤੀਕੂਲ ਬਣੀ ਹੋਈ ਹੈ ਅਤੇ ਉੱਥੇ ਭਾਰਤੀ ਨਾਗਰਿਕਾਂ ਨੂੰ ਖਤਰਾ ਹੈ।
ਪੜ੍ਹੋ ਇਹ ਅਹਿਮ ਖਬਰ- ਅਮਰੀਕੀ ਸੰਸਦ 'ਚ ਪੇਸ਼ ਹੋਇਆ ਨਾਗਰਿਕਾ ਬਿੱਲ 2021, ਭਾਰਤੀਆਂ ਨੂੰ ਹੋਵੇਗਾ ਵੱਡਾ ਫਾਇਦਾ
ਇਸ ਦੇ ਇਲਾਵਾ ਕਿਹਾ ਗਿਆ ਕਿ ਕੋਵਿਡ-19 ਲਾਗ ਦੀ ਬੀਮਾਰੀ ਨੇ ਪਾਕਿਸਤਾਨ ਵਿਚ 5 ਲੱਖ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ 10,000 ਲੋਕਾਂ ਦੀ ਬੀਮਾਰੀ ਕਾਰਨ ਜਾਨ ਜਾ ਚੁੱਕੀ ਹੈ।ਪਾਕਿਸਤਾਨ ਵਿਚ ਸਿਹਤ ਦਾ ਬੁਨਿਆਦੀ ਢਾਂਚਾ ਵੀ ਨਾਕਾਫ਼ੀ ਹੈ। ਇਹਨਾਂ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਗ੍ਰਹਿ ਮੰਤਰਾਲੇ ਐੱਸ.ਜੀ.ਪੀ.ਸੀ. ਨੂੰ ਜਾਣੂ ਕਰਾਇਆ ਕਿ ਉਸ ਨੇ 18 ਤੋਂ 21 ਫਰਵਰੀ ਤੱਕ ਪਾਕਿਸਤਾਨ ਵਿਚ ਗੁਰਦੁਆਰਿਆਂ ਦੀ ਯਾਤਰਾ ਕਰਨ ਵਾਲੇ ਸਮੂਹ ਨੂੰ ਇਜਾਜ਼ਤ ਨਾ ਦੇਣ ਦਾ ਫ਼ੈਸਲਾ ਲਿਆ ਹੈ।
ਨੋਟ- ਪਾਕਿ ਵਿਦੇਸ਼ ਮੰਤਰਾਲੇ ਦੇ ਬਿਆਨ 'ਤੇ ਕੁਮੈਂਟ ਕਰ ਦਿਓ ਰਾਏ।
'ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ’ਤੇ ਰੋਕ ਲਗਾ ਕੇ ਮੋਦੀ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ'
NEXT STORY