ਗੁਰਦਾਸਪੁਰ (ਵਿਨੋਦ)- ਪਾਕਿਸਤਾਨ ’ਚ ਲਾਹੌਰ ਨੇੜੇ ਕਸਬਾ ਰਾਏਵਿੰਡ ’ਚ ਇਕ ਮਦਰੱਸੇ ਦੇ ਅਧਿਆਪਕ ਵੱਲੋਂ ਇਕ ਨਾਬਾਲਿਗ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਨੂੰ ਛੱਤ ਤੋਂ ਹੇਠਾਂ ਸੁੱਟਿਆ ਗਿਆ। ਜਿਸ ਕਾਰਨ ਵਿਦਿਆਰਥੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਸੀ ਪਰ ਅੱਜ ਉਸ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਮਦਰੱਸੇ ਦੇ ਅਧਿਆਪਕ ਨੂੰ ਪਹਿਲਾਂ ਹੀ ਹਿਰਾਸਤ ’ਚ ਲੈ ਕੇ ਰੱਖਿਆ ਹੈ।
ਸੂਤਰਾਂ ਅਨੁਸਾਰ ਰਾਏਵਿੰਡ ’ਚ ਅਧਿਆਪਕ ਕਾਜ਼ੀ ਰਿਜਵਾਨ ਵੱਲੋਂ ਲਗਭਗ 6 ਦਿਨ ਪਹਿਲਾਂ ਇਕ ਕਮਰੇ ’ਚ ਸਮਰ ਨਾਮਕ ਮਦਰੱਸੇ ਦੇ ਹੋਸਟਲ ਵਿਚ ਰਹਿਣ ਵਾਲੇ 8 ਸਾਲਾ ਬੱਚੇ ਨਾਲ ਅਧਿਆਪਕ ਨੇ ਇਕ ਕਮਰੇ ਵਿਚ ਲਿਜਾ ਕੇ ਉਸ ਨਾਲ ਬਦਫੈਲੀ ਕੀਤੀ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ
ਬੱਚੇ ਵੱਲੋਂ ਵਿਰੋਧ ਕਰਨ ਅਤੇ ਸਾਰਿਆਂ ਨੂੰ ਜਾਣਕਾਰੀ ਦੇਣ ’ਤੇ ਅਧਿਆਪਕ ਕਾਜ਼ੀ ਰਿਜਵਾਨ ਨੇ ਉਸ ਨੂੰ ਛੱਤ ’ਤੇ ਲਿਜਾ ਕੇ ਹੇਠਾਂ ਸੁੱਟ ਦਿੱਤਾ ਤਾਂ ਕਿ ਉਹ ਆਪਣੀ ਕਰਤੂਤ ਨੂੰ ਲੁਕਾ ਸਕੇ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਪਰ ਉਸ ਨੇ ਪੁਲਸ ਨੂੰ ਆਪਣਾ ਬਿਆਨ ਦਰਜ ਕਰਵਾ ਦਿੱਤਾ ਸੀ। ਜਿਸ ’ਤੇ ਪੁਲਸ ਨੇ ਕਾਜ਼ੀ ਨੂੰ ਹਿਰਾਸਤ ਵਿਚ ਲੈ ਲਿਆ ਸੀ। ਵਿਦਿਆਰਥੀ ਦੀ ਬੀਤੇ ਦਿਨ ਹਸਪਤਾਲ ਵਿਚ ਮੌਤ ਹੋਣ ’ਤੇ ਪੁਲਸ ਨੇ ਸਬੰਧਤ ਕੇਸ ਵਿਚ ਹੱਤਿਆ ਦੀ ਧਾਰਾ ਨੂੰ ਵੀ ਜੋੜ ਲਿਆ ਹੈ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
PM ਮੋਦੀ ਦੇ ਦੌਰੇ ਦੌਰਾਨ ਅਮਰੀਕਾ ਕਰ ਸਕਦੈ ਇਹ ਵੱਡਾ ਐਲਾਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
NEXT STORY