ਲਾਹੌਰ-ਪਾਕਿਸਤਾਨ ਕ੍ਰਿਕਟ ਬੋਰਡ (ਪੀ. ਸੀ. ਬੀ.) ਦੇ ਚੇਅਰਮੈਨ ਮੋਹਸਿਨ ਨਕਵੀ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਮਹਿਲਾ ਟੀਮ ਇਸ ਸਾਲ ਦੇ ਅੰਤ ਵਿਚ ਹੋਣ ਵਾਲੇ ਆਈ. ਸੀ. ਸੀ. ਵਨਡੇ ਵਿਸ਼ਵ ਕੱਪ ਲਈ ਭਾਰਤ ਨਹੀਂ ਜਾਵੇਗੀ ਤੇ ਇਸ ਸਾਲ ਦੀ ਸ਼ੁਰੂਆਤ ’ਚ ਸਵੀਕਾਰ ਕੀਤੇ ਗਏ ਹਾਈਬ੍ਰਿਡ ਮਾਡਲ ਦੀ ਪਾਲਣਾ ਕਰਦੇ ਹੋਏ ਆਪਣੇ ਮੈਚ ਇਕ ਨਿਰਪੱਖ ਮੈਦਾਨ ’ਤੇ ਖੇਡੇਗੀ।
ਹਾਲ ਹੀ ’ਚ ਜਦੋਂ ਪਾਕਿਸਤਾਨ ਨੇ ਆਈ. ਸੀ. ਸੀ. ਚੈਂਪੀਅਨਜ਼ ਟ੍ਰਾਫੀ ਦੀ ਮੇਜ਼ਬਾਨੀ ਕੀਤੀ ਸੀ ਤਾਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਕਾਰਨ ਭਾਰਤੀ ਟੀਮ ਨੂੰ ਸਰਹੱਦੋਂ ਪਾਰ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਨ੍ਹਾਂ ਦੇ ਮੈਚ ਦੁਬਈ ਵਿਚ ਖੇਡੇ ਗਏ ਸਨ। ਨਕਵੀ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤ ਚੈਂਪੀਅਨਜ਼ ਟ੍ਰਾਫੀ ਵਿਚ ਪਾਕਿਸਤਾਨ ਵਿਚ ਨਹੀਂ ਖੇਡਿਆ ਸੀ ਅਤੇ ਉਸ ਨੂੰ ਇਕ ਨਿਰਪੱਖ ਸਥਾਨ ’ਤੇ ਖੇਡਣ ਦੀ ਇਜਾਜ਼ਤ ਦਿੱਤੀ ਗਈ ਸੀ, ਉਸੇ ਤਰ੍ਹਾਂ ਅਸੀਂ ਵੀ ਉਸ ਜਗ੍ਹਾ ’ਤੇ ਖੇਡਾਂਗੇ, ਜੋ ਸਥਾਨ ਤੈਅ ਹੋਵੇਗਾ। ਜਦੋਂ ਕੋਈ ਸਮਝੌਤਾ ਹੁੰਦਾ ਹੈ ਤਾਂ ਉਸ ਦੀ ਪਾਲਣਾ ਕਰਨੀ ਪੈਂਦੀ ਹੈ। ਭਾਰਤ 29 ਸਤੰਬਰ ਤੋਂ 26 ਅਕਤੂਬਰ ਤੱਕ ਹੋਣ ਵਾਲੇ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ।
ਸਰੀ ’ਚ ਮੰਦਰ ਦੀਆਂ ਕੰਧਾਂ ’ਤੇ ਲਿਖੇ ਖਾਲਿਸਤਾਨੀ ਨਾਅਰੇ
NEXT STORY