ਲਾਹੌਰ— ਪਾਕਿਸਤਾਨ ਪੀਪਲਸ ਪਾਰਟੀ ਦੇ ਉਪ-ਪ੍ਰਧਾਨ ਬਿਲਾਵਲ ਭੁੱਟੋ ਨੇ ਕਿਹਾ ਕਿ ਦੇਸ਼ ਦੀ ਵਰਤਮਾਨ ਸਥਿਤੀ ਤੇ ਭਵਿੱਖ ਦੇ ਲਈ ਅੱਤਵਾਦ ਸਭ ਤੋਂ ਵੱਡਾ ਖਤਰਾ ਹੈ। ਭੁੱਟੋ ਨੇ ਕਿਹਾ ਕਿ ਇਸ ਖਤਰੇ ਨੂੰ ਖਤਮ ਕਰਨ ਲਈ ਉਨ੍ਹਾਂ ਨੂੰ ਲੋਕਾਂ ਦੇ ਸਮਰਥਨ ਦੀ ਲੋੜ ਹੈ ਤਾਂ ਕਿ 25 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਜਿੱਤ ਕੇ ਸੱਤਾ 'ਚ ਆ ਸਕੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕ ਇਕੱਠੇ ਹੋ ਕੇ ਅੱਤਵਾਦ ਨਾਲ ਲੜਦੇ ਹਨ ਤਾਂ ਪਾਕਿਸਤਾਨ 'ਚ ਸ਼ਾਂਤੀ ਬਹਾਲ ਕਰਨਾ ਤੇ ਖੁਸ਼ਹਾਲੀ ਲਿਆਉਣਾ ਸੰਭਵ ਹੈ। ਬਿਲਾਵਲ ਨੇ ਕਿਹਾ ਕਿ ਪਾਕਿਸਤਾਨ ਦੀ ਵਰਤਮਾਨ ਸਥਿਤੀ ਤੇ ਭਵਿੱਖ ਦੇ ਲਈ ਸਭ ਤੋਂ ਵੱਡਾ ਖਤਰਾ ਅੱਤਵਾਦ ਹੈ। ਸਮਾਜ 'ਚੋਂ ਇਸ ਖਤਰੇ ਨੂੰ ਖਤਮ ਕਰਨ ਲਈ ਮੈਂ ਸਮਰਥਨ ਦੀ ਮੰਗ ਕਰਦਾ ਹਾਂ। ਪਾਕਿਸਤਾਨ 'ਚ ਹਾਲ ਹੀ 'ਚ ਸਿਆਸੀ ਰੈਲੀਆਂ 'ਤੇ ਵੱਡੇ ਅੱਤਵਾਦੀ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ 'ਚ ਦੋ ਸਿਆਸੀ ਪਾਰਟੀਆਂ ਦੇ ਨੇਤਾਵਾਂ ਸਣੇ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਸੀ।
ਸਾਵਧਾਨ! ਸਮਾਰਟਫੋਨ ਦੀ ਜ਼ਿਆਦਾ ਵਰਤੋਂ ਕਾਰਨ ਹੋ ਸਕਦੀ ਹੈ ਮੈਮੋਰੀ ਲੌਸ
NEXT STORY