ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਦੇਸ਼ ਦਾ ਇਕ ਵਫਦ ਈਰਾਨ ਦੇ ਸੁਪਰੀਮ ਨੇਤਾ ਅਯਾਤੁੱਲਾ ਅਲੀ ਖ਼ਾਮੇਨੇਈ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਵੇਗਾ। ਫਰਵਰੀ ’ਚ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਵਿਚ ਖ਼ਾਮੇਨੇਈ ਦੀ ਮੌਤ ਹੋ ਗਈ ਸੀ। ਸ਼ਰੀਫ਼ ਨੇ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੀਰਵਾਰ ਸ਼ਾਮ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਈਰਾਨੀ ਰਾਸ਼ਟਰਪਤੀ ਨੇ ਮੁਸ਼ਕਲ ਸਮੇਂ ਵਿਚ ਈਰਾਨ ਦਾ ਸਾਥ ਦੇਣ ਲਈ ਵਾਰ-ਵਾਰ ਧੰਨਵਾਦ ਪ੍ਰਗਟਾਇਆ।
ਸ਼ਰੀਫ਼ ਨੇ ਕਿਹਾ ਕਿ ਈਰਾਨੀ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਤਿੰਨ-ਚਾਰ ਜੁਲਾਈ ਨੂੰ ਖ਼ਾਮੇਨੇਈ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਕਿਹਾ। ਸ਼ਰੀਫ਼ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਵਿਚ ਪਾਕਿਸਤਾਨ ਦੀ ਭੂਮਿਕਾ ਦਾ ਵੀ ਜ਼ਿਕਰ ਕੀਤਾ।
ਅਚਾਨਕ ਤਹਿਰਾਨ ਪਹੁੰਚੇ ਪਾਕਿਸਤਾਨੀ ਗ੍ਰਹਿ ਮੰਤਰੀ ! ਅਮਰੀਕਾ-ਇਰਾਨ ਗੱਲਬਾਤ ਦੀ ਕਰਨਗੇ ਨਿਗਰਾਨੀ
NEXT STORY