ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਸਰਕਾਰ ਸੋਮਵਾਰ ਯਾਨੀ ਅੱਜ ਦੇਸ਼ ਦੀ ਪਹਿਲੀ ਰਾਸ਼ਟਰੀ ਸੁਰੱਖਿਆ ਨੀਤੀ ਦਾ ਐਲਾਨ ਕਰੇਗੀ। ਇਹ ਫ਼ੈਸਲਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਰਾਸ਼ਟਰੀ ਸੁਰੱਖਿਆ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਇੰਟਰ-ਸਰਵੀਸੇਜ ਇੰਟੈਲੀਜੈਂਸ ਦੇ ਡਾਇਰੈਕਟਰ ਲੈਫਟੀਨੈਂਟ ਜਨਰਲ ਨਦੀਮ ਅੰਜੁਮ ਸਮੇਤ ਹੋਰ ਸੀਨੀਅਰ ਫ਼ੌਜੀ ਅਧਿਕਾਰੀਆਂ ਨਾਲ ਬੈਠਕ ਵਿਚ ਲਿਆ ਜਾਵੇਗਾ।
ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ, ‘ਇਹ ਦੇਸ਼ ਦੀ ਪਹਿਲੀ ਰਾਸ਼ਟਰੀ ਸੁਰੱਖਿਆ ਨੀਤੀ ਹੋਵੇਗੀ, ਜਿਸ ਨੂੰ ਇਸ ਬੈਠਕ ਵਿਚ ਮਨਜ਼ੂਰੀ ਮਿਲੇਗੀ ਅਤੇ ਬਾਅਦ ਵਿਚ ਇਸ ਫ਼ੈਸਲੇ ਨੂੰ ਜਨਤਕ ਕੀਤਾ ਜਾਵੇਗਾ।’ ਇਕ ਸਥਾਨਕ ਅਖ਼ਬਾਰ ਦਿ ਐਕਸਪ੍ਰੈਸ ਟ੍ਰਿਬਿਊਨ ਮੁਤਾਬਕ ਰਾਸ਼ਟਰੀ ਸੁਰੱਖਿਆ ਨੀਤੀ ਦੇ ਮਸੌਦੇ ਨੂੰ ਮਨਜ਼ੂਰੀ ਲਈ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ (ਐਨ.ਐਸ.ਸੀ.) ਦੇ ਸਾਹਮਣੇ ਰੱਖਿਆ ਜਾਏਗਾ ਅਤੇ ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਪਾਕਿਸਤਾਨ ਬਣਨ ਦੇ 70 ਸਾਲਾਂ ਵਿਚ ਪਹਿਲੀ ਰਾਸ਼ਟਰੀ ਸੁਰੱਖਿਆ ਨੀਤੀ ਹੋਵੇਗੀ।
Omicron fear: ਵੀਅਤਨਾਮ ਦੀ ਸਰਹੱਦ ਨਾਲ ਲੱਗਦੇ ਚੀਨੀ ਸ਼ਹਿਰ 'ਚ ਸਖ਼ਤ ਪਾਬੰਦੀਆਂ ਲਾਗੂ, ਹਦਾਇਤਾਂ ਜਾਰੀ
NEXT STORY