ਸੰਯੁਕਤ ਰਾਸ਼ਟਰ (ਭਾਸ਼ਾ)- ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਖੇਤਰ 'ਤੇ ਗੈਰ-ਕਾਨੂੰਨੀ ਕਬਜ਼ਾ ਜਾਰੀ ਰੱਖੇ ਹੋਏ ਹੈ, ਜਿਸ ਨੂੰ ਉਸਨੂੰ ਖਾਲੀ ਕਰਨਾ ਹੋਵੇਗਾ। ਇਹ ਟਿੱਪਣੀਆਂ ਸੋਮਵਾਰ ਨੂੰ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਰਾਜਦੂਤ ਪਾਰਵਥਨੇਨੀ ਹਰੀਸ਼ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਸੰਯੁਕਤ ਰਾਸ਼ਟਰ ਸ਼ਾਂਤੀ ਰੱਖਿਅਕ ਕਾਰਜਾਂ ਵਿੱਚ ਅਨੁਕੂਲਤਾ ਨੂੰ ਉਤਸ਼ਾਹਿਤ ਕਰਨ 'ਤੇ ਇੱਕ ਖੁੱਲ੍ਹੀ ਬਹਿਸ ਵਿੱਚ ਕੀਤੀਆਂ। ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਸੰਦਰਭ ਵਿੱਚ ਬੋਲ ਰਹੇ ਸਨ।
ਪੜ੍ਹੋ ਇਹ ਅਹਿਮ ਖ਼ਬਰ-Canada ਦਾ ਦਾਅਵਾ, India ਚੋਣਾਂ 'ਚ ਦਖਲ ਅੰਦਾਜ਼ੀ ਦੀ ਕਰ ਸਕਦੈ ਕੋਸ਼ਿਸ਼
ਹਰੀਸ਼ ਨੇ ਕਿਹਾ, "ਜੰਮੂ ਅਤੇ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ। ਪਾਕਿਸਤਾਨ ਜੰਮੂ ਅਤੇ ਕਸ਼ਮੀਰ ਦੇ ਇੱਕ ਹਿੱਸੇ 'ਤੇ ਗੈਰ-ਕਾਨੂੰਨੀ ਕਬਜ਼ਾ ਜਾਰੀ ਰੱਖਿਆ ਹੈ, ਜਿਸ ਨੂੰ ਉਸਨੂੰ ਖਾਲੀ ਕਰਨਾ ਹੋਵੇਗਾ।" ਹਰੀਸ਼ ਦੀ ਇਹ ਸਖ਼ਤ ਪ੍ਰਤੀਕਿਰਿਆ ਉਦੋਂ ਆਈ ਜਦੋਂ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਖੁੱਲ੍ਹੀ ਬਹਿਸ ਦੌਰਾਨ ਜੰਮੂ-ਕਸ਼ਮੀਰ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਿਕਹਾ, "ਇਸ ਤਰ੍ਹਾਂ ਦੇ ਵਾਰ-ਵਾਰ ਹਵਾਲੇ ਨਾ ਤਾਂ ਉਨ੍ਹਾਂ (ਪਾਕਿਸਤਾਨ ਦੇ) ਗੈਰ-ਕਾਨੂੰਨੀ ਦਾਅਵਿਆਂ ਨੂੰ ਪ੍ਰਮਾਣਿਤ ਕਰਦੇ ਹਨ ਅਤੇ ਨਾ ਹੀ ਉਨ੍ਹਾਂ ਦੇ ਰਾਜ-ਪ੍ਰਯੋਜਿਤ ਸਰਹੱਦ ਪਾਰ ਅੱਤਵਾਦ ਨੂੰ ਜਾਇਜ਼ ਠਹਿਰਾਉਂਦੇ ਹਨ।" ਹਰੀਸ ਨੇ ਕਿਹਾ, "ਅਸੀਂ ਪਾਕਿਸਤਾਨ ਨੂੰ ਸਲਾਹ ਦੇਵਾਂਗੇ ਕਿ ਉਹ ਆਪਣੇ ਤੰਗ ਅਤੇ ਵੰਡਪਾਊ ਏਜੰਡੇ ਨੂੰ ਅੱਗੇ ਵਧਾਉਣ ਲਈ ਇਸ ਮੰਚ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਨਾ ਕਰੇ।" ਹਰੀਸ਼ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਵਧੇਰੇ ਵਿਸਤ੍ਰਿਤ ਜਵਾਬ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
Canada ਦਾ ਦਾਅਵਾ, India ਚੋਣਾਂ 'ਚ ਦਖਲ ਅੰਦਾਜ਼ੀ ਦੀ ਕਰ ਸਕਦੈ ਕੋਸ਼ਿਸ਼
NEXT STORY