ਇਸਲਾਮਾਬਾਦ (ਭਾਸ਼) - ਤੋਸ਼ਖਾਨਾ ਮਾਮਲੇ ਵਿਚ ਪੇਸ਼ੀ ਲਈ ਆਪਣੇ ਸੈਂਕੜੇ ਸਮਰਥਕਾਂ ਨਾਲ ਇਮਰਾਨ ਖਾਨ ਲਾਹੌਰ ਤੋਂ ਇਸਲਾਮਾਬਾਦ ਲਈ ਨਿਕਲੇ। ਇਸ ਦੌਰਾਨ ਇਮਰਾਨ ਖਾਨ ਦੇ ਕਾਫ਼ਲੇ ਵਿਚ ਸ਼ਾਮਲ ਕਈ ਗੱਡੀਆਂ ਆਪਸ ਵਿਚ ਟਕਰਾ ਗਈਆਂ, ਜਿਸ ਕਾਰਨ ਇਕ ਗੱਡੀ ਪਲਟ ਗਈ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਹਾਦਸੇ ਮਗਰੋਂ ਸੜਕ 'ਤੇ ਲੰਬਾ ਜਾਮ ਲੱਗ ਗਿਆ। ਜ਼ਖ਼ਮੀਆਂ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸੇ ਵਿਚ ਇਮਰਾਨ ਖਾਨ ਵਾਲ-ਵਾਲ ਬਚ ਗਏ। ਹਾਦਸੇ ਮਗਰੋਂ ਇਮਰਾਨ ਖਾਨ ਨੇ ਵੀਡੀਓ ਜਾਰੀ ਕੀਤੀ ਹੈ, ਜਿਸ ਵਿਚ ਉਹ ਹਾਦਸੇ ਵਿਚ ਦੱਸ ਰਹੇ ਹਨ।
ਇਹ ਵੀ ਪੜ੍ਹੋ: ਅਜਬ-ਗਜ਼ਬ: ਗੁਆਂਢਣ ਦਾ ਦਿਲ ਕੱਢ ਕੇ ਆਲੂਆਂ ਨਾਲ ਪਕਾਇਆ, ਫਿਰ ਪਰਿਵਾਰਕ ਮੈਂਬਰਾਂ ਨੂੰ ਖੁਆ ਕੇ ਮਾਰਿਆ
ਦੱਸ ਦੇਈਏ ਕਿ ਇਸਲਾਮਾਬਾਦ ਦੀ ਇਕ ਸਥਾਨਕ ਅਦਾਲਤ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਤੋਸ਼ਾਖਾਨਾ ਮਾਮਲੇ 'ਚ ਸ਼ਨੀਵਾਰ ਨੂੰ ਮੁੜ ਸੁਣਵਾਈ ਸ਼ੁਰੂ ਕਰੇਗੀ। ਇਸ ਤੋਂ ਪਹਿਲਾਂ ਹੋਈਆਂ ਸੁਣਵਾਈਆਂ ਵਿਚ ਪੇਸ਼ ਨਾ ਹੋਣ 'ਤੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਖਾਨ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਹੁਣ ਤੱਕ ਅਸਫ਼ਲ ਰਹੀਆਂ ਹਨ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ 70 ਸਾਲਾ ਮੁਖੀ ਖ਼ਾਨ ਚੋਣ ਕਮਿਸ਼ਨ ਵੱਲੋਂ ਦਾਇਰ ਸ਼ਿਕਾਇਤ ਨਾਲ ਸਬੰਧਤ ਕਾਰਵਾਈ ਵਿੱਚ ਹਿੱਸਾ ਲੈਣ ਲਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਏ.ਡੀ.ਐੱਸ.ਜੇ.) ਜ਼ਫ਼ਰ ਇਕਬਾਲ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਸੰਪਤੀ ਘੋਸ਼ਣਾ ਵਿੱਚ ਆਪਣੇ ਤੋਹਫ਼ਿਆਂ ਦੇ ਵੇਰਵਿਆਂ ਨੂੰ ਕਥਿਤ ਤੌਰ 'ਤੇ ਲੁਕਾਉਣ ਲਈ ਖਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਇਸਲਾਮਾਬਾਦ ਪ੍ਰਸ਼ਾਸਨ ਨੇ ਸ਼ੁੱਕਰਵਾਰ ਰਾਤ ਨੂੰ ਰਾਜਧਾਨੀ ਵਿੱਚ ਧਾਰਾ 144 ਲਾਗੂ ਕਰ ਦਿੱਤੀ, ਜਿਸ ਦੇ ਤਹਿਤ ਨਿੱਜੀ ਕੰਪਨੀਆਂ, ਸੁਰੱਖਿਆ ਗਾਰਡਾਂ ਜਾਂ ਹੋਰ ਵਿਅਕਤੀਆਂ ਨੂੰ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੈ। ਖਾਨ 'ਤੇ ਪਿਛਲੇ ਸਾਲ ਨਵੰਬਰ 'ਚ ਜਾਨਲੇਵਾ ਹਮਲਾ ਹੋਇਆ ਸੀ।
ਇਹ ਵੀ ਪੜ੍ਹੋ: ਡੋਨਾਲਡ ਟਰੰਪ ਨੇ 2 ਸਾਲ ਬਾਅਦ ਫੇਸਬੁੱਕ ਅਤੇ ਯੂਟਿਊਬ 'ਤੇ ਕੀਤੀ ਵਾਪਸੀ, ਲਿਖਿਆ- 'I’M BACK!'
ਕੋਵਿਡ-19 ਨੂੰ ਲੈ ਕੇ WHO ਨੇ ਮੁੜ ਚੀਨ ਦੀ ਲਾਈ ਕਲਾਸ, ਦਿੱਤੀ ਇਹ ਸਲਾਹ
NEXT STORY