ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਉਹ ਹਾਲ ਹੀ 'ਚ ਹੋਈਆਂ ਭਾਰਤੀ ਆਮ ਚੋਣਾਂ ਜਾਂ ਭਾਰਤ ਦੇ ਘਰੇਲੂ ਮਾਮਲਿਆਂ 'ਤੇ ਕੋਈ ਟਿੱਪਣੀ ਨਹੀਂ ਕਰੇਗਾ। ਵਿਦੇਸ਼ ਦਫ਼ਤਰ (ਐੱਫਓ) ਦੀ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਇਹ ਟਿੱਪਣੀਆਂ ਕੀਤੀਆਂ ਹਨ। ਜਦੋਂ ਉਹਨਾਂ ਤੋਂ ਭਾਰਤੀ ਚੋਣਾਂ 'ਤੇ ਟਿੱਪਣੀ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਕਿਹਾ, "ਪਾਕਿਸਤਾਨ ਆਮ ਚੋਣਾਂ ਜਾਂ ਭਾਰਤ ਦੇ ਘਰੇਲੂ ਮਾਮਲਿਆਂ 'ਤੇ ਸਬੰਧ ਵਿਚ ਕੋਈ ਟਿੱਪਣੀ ਨਹੀਂ ਕਰੇਗਾ।"
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਹਾਂ ਦੇਸ਼ਾਂ ਦੀ ਅਗਵਾਈ ਵਿਚਾਲੇ ਚਿੱਠੀਆਂ ਦਾ ਕੋਈ ਆਦਾਨ-ਪ੍ਰਦਾਨ ਨਹੀਂ ਹੋਇਆ ਪਰ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ 'ਤੇ ਸੋਸ਼ਲ ਮੀਡੀਆ ਰਾਹੀਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ, "ਰਾਜਾਂ ਅਤੇ ਸਰਕਾਰਾਂ ਦੇ ਮੁਖੀਆਂ ਲਈ ਅਹੁਦਾ ਸੰਭਾਲਣ 'ਤੇ ਆਪਣੇ ਹਮਰੁਤਬਾ ਨੂੰ ਵਧਾਈ ਦੇਣ ਦੀ ਪਰੰਪਰਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਵਧਾਈ ਉਸੇ ਸੰਦਰਭ ਵਿੱਚ ਸੀ। ਤੁਸੀਂ ਭਾਰਤ ਦੇ ਪ੍ਰਧਾਨ ਮੰਤਰੀ ਦੀ ਪ੍ਰਤੀਕਿਰਿਆ ਵੀ ਦੇਖੀ ਹੋਵੇਗੀ। ਮੈਂ ਇਹਨਾਂ ਸੰਦੇਸ਼ਾਂ ਦੇ ਸਬੰਧ ਵਿਚ ਕੋਈ ਹੋਰ ਸਪੱਸ਼ਟੀਕਰਨ ਨਹੀਂ ਦੇਵਾਂਗੀ, ਕਿਉਂਕਿ ਇਹ ਸੰਦੇਸ਼ ਸਾਧਾਰਨ ਸੁਭਾਅ ਦੇ ਹਨ।"
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ
NEXT STORY