ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਨੇ ਅਫਗਾਨਿਸਤਾਨ ਦੇ ਲਗਭਗ 17 ਲੱਖ ਸ਼ਰਨਾਰਥੀਆਂ ਸਮੇਤ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਸਾਰੇ ਪ੍ਰਵਾਸੀਆਂ ਨੂੰ 31 ਅਕਤੂਬਰ ਤੱਕ ਦੇਸ਼ ਤੋਂ ਬਾਹਰ ਕੱਢਣ ਦੀ ਯੋਜਨਾ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਇਹ ਫੈਸਲਾ ਅੰਤਰਰਾਸ਼ਟਰੀ ਨਿਯਮਾਂ ਦੇ ਮੁਤਾਬਕ ਹੈ। ਇਹ ਗੱਲ ਇੱਕ ਮੀਡੀਆ ਰਿਪੋਰਟ ਵਿੱਚ ਕਹੀ ਗਈ ਹੈ। ਪਿਛਲੇ ਕੁਝ ਹਫ਼ਤਿਆਂ ਤੋਂ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਫਗਾਨਿਸਤਾਨ ਦੀ ਸਰਹੱਦ ਪਾਰ ਕਰਕੇ ਪਾਕਿਸਤਾਨ ਵਿਚ ਆਏ ਲੋਕਾਂ ਨੂੰ 'ਗੈਰ-ਕਾਨੂੰਨੀ ਵਿਦੇਸ਼ੀ' ਕਰਾਰ ਦੇ ਕੇ ਉਨ੍ਹਾਂ ਵਿਰੁੱਧ ਕਾਰਵਾਈ ਕਰ ਰਹੀਆਂ ਹਨ। ਇਨ੍ਹਾਂ ਕਾਰਵਾਈਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਤਿੱਬਤ ਵਿੱਚ ਇੱਕ ਕਾਨਫਰੰਸ ਦੌਰਾਨ ਹਾਂਗਕਾਂਗ ਦੇ ਫੀਨਿਕਸ ਟੀਵੀ ਨਾਲ ਇੱਕ ਇੰਟਰਵਿਊ ਵਿੱਚ ਕਾਰਜਕਾਰੀ ਮੰਤਰੀ ਜਲੀਲ ਅੱਬਾਸ ਜਿਲਾਨੀ ਨੇ ਕਿਹਾ, 'ਕੋਈ ਵੀ ਦੇਸ਼ ਲੋਕਾਂ ਨੂੰ ਆਪਣੀ ਧਰਤੀ ‘ਤੇ ਲੋਕਾਂ ਗੈਰ-ਕਾਨੂੰਨੀ ਢੰਗ ਨਾਲ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ, ਚਾਹੇ ਉਹ ਯੂਰਪ ਹੋਵੇ ਜਾਂ ਏਸ਼ੀਆ ਦਾ ਕੋਈ ਵੀ ਦੇਸ਼ ਜਾਂ ਫਿਰ ਸਾਡਾ ਗੁਆਂਢੀ ਦੇਸ਼। ਇਸ ਲਈ ਅਸੀਂ ਅੰਤਰਰਾਸ਼ਟਰੀ ਨਿਯਮਾਂ ਨੂੰ ਧਿਆਨ 'ਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।'
ਇਹ ਵੀ ਪੜ੍ਹੋ: ਸਿਲੇਬਸ 'ਚ ਸਿੱਖ ਧਰਮ ਨੂੰ ਸ਼ਾਮਲ ਕਰਨ ਵਾਲਾ ਅਮਰੀਕਾ ਦਾ 18ਵਾਂ ਸੂਬਾ ਬਣਿਆ ਕਨੈਕਟੀਕਟ
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ 31 ਅਕਤੂਬਰ ਤੱਕ ਦੇਸ਼ ਛੱਡਣ ਜਾਂ ਫਿਰ 1 ਨਵੰਬਰ ਤੋਂ ਜ਼ਬਰਦਸਤੀ ਕੱਢਣ ਦੀ ਪਾਕਿਸਤਾਨ ਦੀ ਯੋਜਨਾ ਦੀ ਆਲੋਚਨਾ ਹੋ ਰਹੀ ਹੈ। ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ (UNHCR) ਅਤੇ ਐੱਮਨੈਸਟੀ ਇੰਟਰਨੈਸ਼ਨਲ ਵਰਗੀਆਂ ਸੰਸਥਾਵਾਂ ਨੇ ਸਰਕਾਰ ਨੂੰ ਯੋਜਨਾ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਕਾਬੁਲ ਦੀ ਤਾਲਿਬਾਨ ਸਰਕਾਰ ਨੇ ਵੀ ਇਸ ਕਦਮ 'ਤੇ ਇਤਰਾਜ਼ ਪ੍ਰਗਟਾਇਆ ਹੈ। ਜਿਲਾਨੀ ਨੇ ਕਿਹਾ, "ਜਦੋਂ ਵੀ ਕੋਈ ਸਮੱਸਿਆ ਹੁੰਦੀ ਸੀ ਤਾ ਲੋਕ ਪਾਕਿਸਤਾਨ ਆ ਜਾਂਦੇ ਸਨ ਅਤੇ ਇੱਥੇ ਸ਼ਰਨ ਲੈਂਦੇ ਸਨ ਪਰ ਹੁਣ ਮੈਨੂੰ ਲੱਗਦਾ ਹੈ ਕਿ 40 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਇਸ ਲਈ ਪਾਕਿਸਤਾਨ ਸਰਕਾਰ ਨੇ ਇਹ ਫੈਸਲਾ ਲਿਆ ਹੈ।'' ਹਾਲਾਂਕਿ ਉਨ੍ਹਾਂ ਕਿਹਾ ਕਿ ਅਫਗਾਨਿਸਤਾਨ 'ਚ ਸਥਿਤੀ ਹੁਣ ਸਥਿਰ ਹੈ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਹਾਦਸਾ, 3 ਬੱਚਿਆਂ ਸਣੇ 16 ਲੋਕਾਂ ਦੀ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਹਿੰਮਤ ਛੱਡ ਚੁੱਕੇ ਪੁਰਸ਼ਾਂ ਲਈ ਖ਼ਾਸ ਖ਼ਬਰ
NEXT STORY