ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਸਰਗਰਮ ਸੰਗਠਨ ਬਲੋਚ ਲਿਬਰੇਸ਼ਨ ਆਰਮੀ (BLA) ਨੇ ਪਾਕਿਸਤਾਨੀ ਫੌਜ ਦੇ 7 ਜਵਾਨਾਂ ਨੂੰ ਅਗਵਾ ਕਰਕੇ ਬੰਧਕ ਬਣਾ ਲਿਆ ਹੈ। ਇਸ ਘਟਨਾ ਤੋਂ ਬਾਅਦ BLA ਨੇ ਪਾਕਿਸਤਾਨ ਸਰਕਾਰ ਅਤੇ ਫੌਜ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ 7 ਦਿਨਾਂ ਦਾ ਅਲਟੀਮੇਟਮ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ, BLA ਦੇ ਲੜਾਕਿਆਂ ਨੇ ਇੱਕ ਮੁਹਿੰਮ ਦੌਰਾਨ ਪਾਕਿਸਤਾਨੀ ਫੌਜ ਦੇ 7 ਜਵਾਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੰਗਠਨ ਨੇ ਇਨ੍ਹਾਂ ਜਵਾਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਜਾਰੀ ਕੀਤੀਆਂ ਹਨ। BLA ਨੇ ਸ਼ਰਤ ਰੱਖੀ ਹੈ ਕਿ ਜੇਕਰ 7 ਦਿਨਾਂ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ ਬੰਧਕ ਬਣਾਏ ਗਏ ਜਵਾਨਾਂ ਨੂੰ ਮਾਰ ਦੇਣਗੇ।
Breaking: The BLA has issued a seven-day ultimatum to the Pakistani state for a prisoner exchange, claiming to have captured seven of its military personnel. pic.twitter.com/8FqFozRPnD
— The Balochistan Post - English (@TBPEnglish) February 14, 2026
ਬਲੋਚ ਵਿਦਰੋਹੀਆਂ ਦੀ ਮੰਗ ਹੈ ਕਿ ਪਾਕਿਸਤਾਨੀ ਫੌਜ ਬਲੋਚਿਸਤਾਨ ਵਿੱਚ ਆਪਣੀਆਂ ਕਾਰਵਾਈਆਂ ਬੰਦ ਕਰੇ ਅਤੇ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਘਟਨਾ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਇਲਾਕੇ ਵਿੱਚ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹੈਲੀਕਾਪਟਰਾਂ ਰਾਹੀਂ ਵੀ ਪਹਾੜੀ ਇਲਾਕਿਆਂ ਵਿੱਚ ਨਿਗਰਾਨੀ ਰੱਖੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬਲੋਚਿਸਤਾਨ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਆਜ਼ਾਦੀ ਦੀ ਮੰਗ ਨੂੰ ਲੈ ਕੇ ਹਿੰਸਾ ਜਾਰੀ ਹੈ। BLA ਲਗਾਤਾਰ ਪਾਕਿਸਤਾਨੀ ਫੌਜ ਅਤੇ ਚੀਨੀ ਪ੍ਰੋਜੈਕਟਾਂ (CPEC) 'ਤੇ ਹਮਲੇ ਕਰ ਰਹੀ ਹੈ। ਜਵਾਨਾਂ ਨੂੰ ਬੰਦੀ ਬਣਾਉਣ ਦੀ ਇਸ ਤਾਜ਼ਾ ਘਟਨਾ ਨੇ ਸ਼ਹਿਬਾਜ਼ ਸ਼ਰੀਫ਼ ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ- Valentine's Day 'ਤੇ ਚੜ੍ਹ ਗਿਆ 'ਚੰਨ' ! ਇਕ ਹੋਏ ਚਾਚੀ-ਭਤੀਜਾ, ਚਾਚੇ ਨੇ ਖ਼ੁਦ ਕਰਵਾਇਆ ਦੋਹਾਂ ਦਾ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰੀ ਤੇ ਨਿਊ ਵੈਸਟਮਿਨਸਟਰ ਨੂੰ ਆਪਸ 'ਚ ਜੋੜਨ ਵਾਲਾ 89 ਸਾਲ ਪੁਰਾਣਾ ਪੁਲ ਕੀਤਾ ਬੰਦ
NEXT STORY