ਕਾਬੁਲ : ਅਫਗਾਨਿਸਤਾਨ ਨੇ ਪਾਕਿਸਤਾਨ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਪਾਕਿਸਤਾਨੀ ਫੌਜ ਨੇ ਪੂਰਬੀ ਅਫਗਾਨਿਸਤਾਨ ਦੇ ਕੁਨਾਰ ਸੂਬੇ ਵਿੱਚ ਮੋਰਟਾਰ ਅਤੇ ਰਾਕੇਟਾਂ ਨਾਲ ਭਿਆਨਕ ਹਮਲਾ ਕੀਤਾ ਹੈ। ਇਸ ਹਮਲੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 70 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਅਫਗਾਨ ਸਰਕਾਰ ਅਨੁਸਾਰ, ਇਹ ਹਮਲਾ ਸੋਮਵਾਰ ਦੁਪਹਿਰ ਕਰੀਬ 2 ਵਜੇ ਸ਼ੁਰੂ ਹੋਇਆ। ਪਾਕਿਸਤਾਨੀ ਫੌਜ ਨੇ ਕੁਨਾਰ ਦੀ ਰਾਜਧਾਨੀ ਅਸਦਾਬਾਦ ਅਤੇ ਮਨੋਗਈ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਗੋਲਾਬਾਰੀ ਕੀਤੀ। ਇਸ ਦੌਰਾਨ ਸਈਅਦ ਜਮਾਲੁਦੀਨ ਯੂਨੀਵਰਸਿਟੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ ਲਗਭਗ 30 ਵਿਦਿਆਰਥੀ ਜ਼ਖਮੀ ਹੋ ਗਏ ਹਨ। ਇਸ ਤੋਂ ਇਲਾਵਾ ਕੰਧਾਰ ਸੂਬੇ ਦੇ ਲੁਕਮਾਨ-ਸਪਿਨ ਬੋਲਡਕ ਇਲਾਕੇ ਵਿੱਚ ਵੀ ਮੋਰਟਾਰ ਦੇ ਗੋਲੇ ਦਾਗੇ ਜਾਣ ਦੀ ਖ਼ਬਰ ਹੈ।
ਅਫਗਾਨ ਸਰਕਾਰ ਦੇ ਉਪ-ਬੁਲਾਰੇ ਹਮਦੁੱਲਾ ਫਿਤਰਤ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਇੱਕ 'ਯੁੱਧ ਅਪਰਾਧ' (War Crime) ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਇੱਕ ਬੇਰਹਿਮੀ ਵਾਲੀ ਕਾਰਵਾਈ ਹੈ।
ਇਸ ਹਮਲੇ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਹਮਲਾ ਉਸ ਸਮੇਂ ਹੋਇਆ ਹੈ ਜਦੋਂ ਪਾਕਿਸਤਾਨ ਇੱਕ ਪਾਸੇ ਅਮਰੀਕਾ ਅਤੇ ਇਰਾਨ ਵਿਚਾਲੇ ਮੱਧਸਥਤਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਦੂਜੇ ਪਾਸੇ ਉਸ ਦੀ ਫੌਜ ਗੁਆਂਢੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ।
ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
NEXT STORY