ਲਾਹੌਰ (ਇੰਟ.)- ਪਾਕਿਸਤਾਨ ’ਚ ਖੈਬਰ ਪਖਤੂਨਖਵਾ ਦੇ ਬਨੂੰ ਜ਼ਿਲ੍ਹੇ ’ਚ ਲੋਕ ਸਰਕਾਰ ਅਤੇ ਫੌਜ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਆਪਣੇ ਖਿਲਾਫ ਉੱਠੀ ਆਵਾਜ਼ ਦਬਾਉਣ ਲਈ ਪਾਕਿਸਤਾਨੀ ਫੌਜ ਨੇ ਪ੍ਰਦਰਸ਼ਨਕਾਰੀਆਂ ’ਤੇ ਜਮ ਕੇ ਗੋਲੀਬਾਰੀ ਕੀਤੀ ਹੈ, ਜਿਸ ’ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਜ਼ਖਮੀਆਂ ਦੀ ਗਿਣਤੀ ਵੀ 100 ਦੇ ਪਾਰ ਹੈ।
ਇਹ ਵੀ ਪੜ੍ਹੋ- ਹੈਰਾਨੀਜਨਕ ਘਟਨਾ- ਘਰੋਂ ਬਿਊਟੀ ਪਾਰਲਰ ਲਈ ਗਈਆਂ ਸਹੇਲੀਆਂ ਸ਼ੱਕੀ ਹਾਲਾਤ 'ਚ ਹੋਈਆਂ ਲਾਪਤਾ
ਸੀਨੇਟਰ ਮੁਸ਼ਤਾਕ ਅਹਿਮਦ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਬਨੂੰ ਕੈਂਟ ਦੀ ਚਾਰਦੀਵਾਰੀ ਕੋਲ ਅੱਗ ਲਗਾਈ । ਇਸ ਤੋਂ ਬਾਅਦ ਕੈਂਟ ਅੰਦਰ ਵੜ ਗਏ। ਇਹ ਲੋਕ ਇਥੇ ਰੱਖੀਆਂ ਚੀਜ਼ਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਬਨੂੰ ਜ਼ਿਲੇ ’ਚ ਲੋਕਾਂ ਨੇ ਖੇਤਰ ’ਚ ਵਿਗੜਦੀ ਕਾਨੂੰਨ ਵਿਵਸਥਾ ਖਿਲਾਫ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ ਸੀ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਇਲਾਕੇ ’ਚ ਸ਼ਾਂਤੀ ਅਤੇ ਸੁਰੱਖਿਆ ਬਹਾਲ ਕਰਨ ਲਈ ਤੁਰੰਤ ਕਦਮ ਚੁੱਕੇ।
ਇਹ ਵੀ ਪੜ੍ਹੋ- ਢਾਈ ਸਾਲਾ ਮਾਸੂਮ ਦਾ ਕਤਲ ਕਰ ਬਾਕਸ ਬੈੱਡ 'ਚ ਕਰ'ਤਾ ਸੀ ਬੰਦ, ਅਦਾਲਤ ਨੇ ਕਲਯੁਗੀ ਮਾਂ ਨੂੰ ਸੁਣਾਈ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਲੋਚ ਲੋਕਾਂ 'ਤੇ ਪਾਕਿਸਤਾਨ ਦੇ ਅੱਤਿਆਚਾਰਾਂ ਵਿਰੁੱਧ ਮਹਿਰੰਗ ਬਲੋਚ ਵਲੋਂ ਇਕਜੁੱਟ ਮੋਰਚਾ ਬਣਾਉਣ ਦੀ ਅਪੀਲ
NEXT STORY