ਗਲਾਸਗੋ : ਸਕਾਟਲੈਂਡ ਪੁਲਸ ਨੇ ਖੁਲਾਸਾ ਕੀਤਾ ਹੈ ਕਿ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਦੀ ਸਮਾਪਤੀ ਤੋਂ ਬਾਅਦ ਕਈ ਖਿਡਾਰੀਆਂ ਦੇ ਲਾਪਤਾ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਜਾਣਕਾਰੀ ਅਨੁਸਾਰ, ਯੁਗਾਂਡਾ ਦੀ ਮੁੱਕੇਬਾਜ਼ੀ ਟੀਮ ਦੇ ਚਾਰ ਮੈਂਬਰ ਕਥਿਤ ਤੌਰ 'ਤੇ ਲਾਪਤਾ ਹੋ ਗਏ ਹਨ ਅਤੇ ਉਹ ਮੰਗਲਵਾਰ ਨੂੰ ਆਪਣੀ ਟੀਮ ਦੀ ਨਿਰਧਾਰਿਤ ਵਾਪਸੀ ਸਮੇਂ ਬਾਕੀ ਦਲ ਦੇ ਨਾਲ ਨਹੀਂ ਪਰਤੇ। ਇਸ ਦੇ ਨਾਲ ਹੀ ਪਾਕਿਸਤਾਨੀ ਟੀਮ ਦਾ ਇੱਕ ਮੁੱਕੇਬਾਜ਼ ਵੀ ਲਾਪਤਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ 'ਚ ਹੋਏ ਸਨ ਸ਼ਾਮਲ
ਸਕਾਟਲੈਂਡ ਪੁਲਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਲਸ ਨੂੰ ਅਜਿਹੇ ਕਈ ਖਿਡਾਰੀਆਂ ਬਾਰੇ ਰਿਪੋਰਟਾਂ ਮਿਲੀਆਂ ਹਨ ਜਿਨ੍ਹਾਂ ਦਾ ਪਤਾ ਨਹੀਂ ਲੱਗ ਰਿਹਾ। ਪੁਲਸ ਵੱਲੋਂ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲੇ (Home Office) ਨਾਲ ਸ਼ੁਰੂਆਤੀ ਸੰਪਰਕ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹੀ ਘਟਨਾ ਵਾਪਰੀ ਹੋਵੇ। ਅਤੀਤ ਵਿੱਚ ਵੀ ਰਾਸ਼ਟਰਮੰਡਲ ਖੇਡਾਂ ਤੋਂ ਬਾਅਦ ਖਿਡਾਰੀਆਂ ਵੱਲੋਂ ਸ਼ਰਨ ਮੰਗਣ ਜਾਂ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 2018 ਦੀਆਂ ਗੋਲਡ ਕੋਸਟ (ਆਸਟ੍ਰੇਲੀਆ) ਅਤੇ 2014 ਦੀਆਂ ਗਲਾਸਗੋ ਖੇਡਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
ਰਾਸ਼ਟਰਮੰਡਲ ਖੇਡਾਂ ਦੇ ਮੁੱਖ ਕਾਰਜਕਾਰੀ ਫਿਲ ਬੈਟੀ ਨੇ ਕਿਹਾ ਕਿ ਉਨ੍ਹਾਂ ਨੇ 74 ਦੇਸ਼ਾਂ ਦੇ ਲਗਭਗ 3,000 ਖਿਡਾਰੀਆਂ ਦਾ ਸ਼ਹਿਰ ਵਿੱਚ ਸਵਾਗਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਖੇਡਾਂ ਦੇ ਸੁਰੱਖਿਅਤ ਅਤੇ ਸੁਚਾਰੂ ਆਯੋਜਨ ਲਈ ਉਹ ਸਕਾਟਲੈਂਡ ਪੁਲਸ, ਸਰਹੱਦੀ ਬਲ ਅਤੇ ਬ੍ਰਿਟੇਨ ਦੇ ਵੀਜ਼ਾ ਤੇ ਇਮੀਗ੍ਰੇਸ਼ਨ ਵਿਭਾਗ ਨਾਲ ਨਜ਼ਦੀਕੀ ਤਾਲਮੇਲ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਲੋਕ ਨਿਯਮਾਂ ਅਨੁਸਾਰ ਵਾਪਸ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’ ਦਾ ਤਾਜ
NEXT STORY