ਪੇਸ਼ਾਵਰ — ਉੱਤਰ-ਪੱਛਮੀ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ 'ਚ ਮੰਗਲਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਪਾਕਿਸਤਾਨੀ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਕ ਆਦਿਵਾਸੀ ਪੱਤਰਕਾਰ ਸੰਘ ਨੇ ਇਹ ਜਾਣਕਾਰੀ ਦਿੱਤੀ। ਪਸ਼ਤੋ ਨਿਊਜ਼ ਚੈਨਲ 'ਖੈਬਰ ਨਿਊਜ਼' ਨਾਲ ਜੁੜੇ ਖਲੀਲ ਜਿਬਰਾਨ ਦੀ ਖੈਬਰ ਜ਼ਿਲੇ ਦੇ ਮਜ਼ਰੀਨਾ ਸੁਲਤਾਨਖੇਲ ਇਲਾਕੇ 'ਚ ਉਨ੍ਹਾਂ ਦੇ ਘਰ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਬਾਰੀ 'ਚ ਸਾਜਿਦ ਨਾਂ ਦਾ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਹਮਲਾਵਰ ਪੱਤਰਕਾਰ ਦੀ ਹੱਤਿਆ ਕਰਨ ਤੋਂ ਬਾਅਦ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਸੂਤਰਾਂ ਨੇ ਦੱਸਿਆ ਕਿ ਪੁਲਸ ਦੀਆਂ ਟੀਮਾਂ ਮੌਕੇ 'ਤੇ ਰਵਾਨਾ ਹੋ ਗਈਆਂ ਹਨ।
ਇਹ ਵੀ ਪੜ੍ਹੋ- ਤੇਜ਼ ਰਫਤਾਰ ਕੈਂਟਰ ਨੇ 6 ਵਾਹਨਾਂ ਨੂੰ ਮਾਰੀ ਟੱਕਰ; ਗੱਡੀਆਂ ਦੇ ਉੱਡੇ ਪਰਖੱਚੇ, ਕਾਂਸਟੇਬਲ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਰਮੀਨੀਆ ਦੀ ਜੇਲ੍ਹ 'ਚ ਫਸੇ ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੇ ਸੰਤ ਸੀਚੇਵਾਲ ਨੂੰ ਮਿਲ ਕੇ ਦੱਸੀ ਪੂਰੀ ਕਹਾਣੀ
NEXT STORY