ਜੇਨੇਵਾ- ਭਾਰਤ ਨੇ ਸੰਯੁਕਤ ਰਾਸ਼ਟਰ ਦੇ ਮੰਚ ਤੋਂ ਇਕ ਵਾਰ ਫਿਰ ਪਾਕਸਿਤਾਨ ਨੂੰ ਝਾੜ ਪਾਈ ਹੈ। ਭਾਰਤ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਆਪਣੀ ਜ਼ਮੀਨ 'ਤੇ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੋਂ ਧਿਆਨ ਹਟਾਉਣ ਲਈ ਭਾਰਤ ਦੇ ਅਕਸ ਨੂੰ ਖਰਾਬ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਵਿਚ ਲੱਗਾ ਹੋਇਆ ਹੈ।ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ (ਯੂ.ਐੱਨ.ਐੱਚ.ਆਰ.ਸੀ.) ਵਿਚ ਭਾਰਤ ਦੇ ਯੂ.ਐੱਨ. ਸਥਾਈ ਮਿਸ਼ਨ ਦੇ ਪਹਿਲੇ ਸਕੱਤਰ ਪਵਨ ਕੁਮਾਰ ਬਾਧ ਨੇ ਕਿਹਾ ਕਿ ਪਾਕਿਸਤਾਨ ਭਾਰਤ ਵਿਰੁੱਧ ਕੂੜ ਪ੍ਰਚਾਰ ਲਈ ਇਸ ਮਹਾਨ ਮੰਚ ਦੀ ਗਲਤ ਵਰਤੋਂ ਕਰ ਰਿਹਾ ਹੈ ਅਤੇ ਪ੍ਰੀਸ਼ਦ ਦਾ ਧਿਆਨ ਆਪਣੀ ਜ਼ਮੀਨ 'ਤੇ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੋਂ ਹਟਾਉਣ ਲਈ ਕਰ ਰਿਹਾ ਹੈ, ਜੋ ਪਹਿਲਾਂ ਵਾਂਗ ਹੀ ਬਣੇ ਹੋਏ ਹਨ।
ਇਹ ਵੀ ਪੜ੍ਹੋ -ਮਿਆਂਮਾਰ 'ਚ ਸੁਰੱਖਿਆ ਬਲਾਂ ਦੀ ਕਾਰਵਾਈ 'ਚ 6 ਪ੍ਰਦਰਸ਼ਨਕਾਰੀਆਂ ਦੀ ਮੌਤ
ਬਾਧ ਨੇ ਕਿਹਾ ਕਿ ਪਾਕਿਸਤਾਨ ਨੇਤਾਵਾਂ ਨੇ ਇਹ ਤੱਥ ਕਬੂਲ ਲਿਆ ਹੈ ਕਿ ਉਨ੍ਹਾਂ ਦਾ ਦੇਸ਼ ਅੱਤਵਾਦੀਆਂ ਦੀ ਫੈਕਟਰੀ ਬਣਦਾ ਜਾ ਰਿਹਾ ਹੈ। ਪਾਕਿਸਤਾਨ ਉਸ ਅੱਤਵਾਦ ਨੂੰ ਇਕ ਪਾਸੇ ਕਰ ਰਿਹਾ ਹੈ ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਸਭ ਤੋਂ ਵੱਡਾ ਮਾੜਾ ਰੂਪ ਹੈ। ਅੱਤਵਾਦ ਦਾ ਸਮਰਥਨ ਕਰਨ ਵਾਲੇ ਹੀ ਸਭ ਤੋਂ ਜ਼ਿਆਦਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦੇ ਹਨ। ਬਾਧੇ ਨੇ ਕਿਹਾ ਕਿ ਉਹ ਲੋਕ ਜੋ ਪਾਕਿਸਤਾਨ ਵਲੋਂ ਕੀਤੇ ਜਾ ਰਹੇ ਮਾੜੇ ਕੰਮਾਂ ਬਾਰੇ ਬੋਲਦੇ ਹਨ ਉਨ੍ਹਾਂ ਨੂੰ ਜ਼ਬਰਦਸਤੀ ਅਗਵਾ ਕਰਨਾ ਅਤੇ ਕਤਲ ਕਰਨਾ ਤੇ ਮਨਮਰਜ਼ੀ ਤਰੀਕੇ ਨਾਲ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਦਾ ਕੰਮ ਪਾਕਿਸਤਾਨ ਦੀ ਸੁਰੱਖਿਆ ਏਜੰਸੀਆਂ ਵਲੋਂ ਕੀਤਾ ਜਾ ਰਿਹਾ ਹੈ। ਭਾਰਤ ਦੇ ਇਕ ਅਟੁੱਟ ਹਿੱਸੇ ਜੰਮੂ-ਕਸ਼ਮੀਰ ਨਾਲ ਸਬੰਧਿਤ ਮਾਮਲਿਆਂ 'ਤੇ ਪਾਕਿਸਤਾਨ ਨੂੰ ਟਿੱਪਣੀ ਕਰਨ ਦਾ ਕੋਈ ਹੱਕ ਨਹੀਂ।
ਇਹ ਵੀ ਪੜ੍ਹੋ -ਚੀਨ 'ਚ ਕੋਰੋਨਾ ਜਾਂਚ ਲਈ ਏਨਲ ਸਵਾਬ ਟੈਸਟ 'ਤੇ ਭੜਕਿਆ ਜਾਪਾਨ, ਦਿੱਤੀ ਚਿਤਾਵਨੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਭਾਰਤੀ ਮੂਲ ਦੇ ਦਵਾਈ ਕਾਰੋਬਾਰੀ ਨੂੰ ਦਵਾਈਆਂ ਦੀ ਕਾਲਾਬਾਜ਼ਾਰੀ ਦੇ ਜ਼ੁਰਮ ’ਚ ਜੇਲ
NEXT STORY