ਇਸਲਾਮਾਬਾਦ - ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਸ ਦੀ ਸਮੁੰਦਰੀ ਫੌਜ ਦੇ ਅਧਿਕਾਰੀਆਂ ਅਤੇ ਸਮੁੰਦਰੀ ਸੁਰੱਖਿਆ ਏਜੰਸੀ ਨੇ ਅਰਬ ਸਾਗਰ ਵਿਚ ਫਸੇ 9 ਭਾਰਤੀ ਨਾਗਰਿਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰ ਕੇ ਬਚਾਇਆ ਹੈ। ਪਾਕਿਸਤਾਨੀ ਫੌਜ ਵੱਲੋਂ ਸੋਮਵਾਰ ਰਾਤ ਜਾਰੀ ਬਿਆਨ ’ਚ ਕਿਹਾ ਗਿਆ ਕਿ ਭਾਰਤੀ ਜਹਾਜ਼ ‘ਸੈੱਸ ਫਾਈਵ’ ਤੋਂ ਸੰਕਟ ਦੀ ਸੂਚਨਾ ਮਿਲਣ ਪਿੱਛੋਂ ਸਾਂਝੀ ਖੋਜ ਅਤੇ ਬਚਾਅ ਮੁਹਿੰਮ ਚਲਾਈ ਗਈ। ਜਹਾਜ਼ ਤਕਨੀਕੀ ਖਰਾਬੀ ਕਾਰਨ ਭਟਕ ਗਿਆ ਸੀ। ਇਹ ਜਹਾਜ਼ 4 ਫਰਵਰੀ ਨੂੰ ਭਾਰਤ ਦੀ ਦਾਭੋਲ ਬੰਦਰਗਾਹ ਤੋਂ ਸ਼ਾਰਜਾਹ ਲਈ ਰਵਾਨਾ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਚੀਨ ਦੀ ਅਰਥਵਿਵਸਥਾ ਤੋਂ ਉਠਿਆ ਵਿਦੇਸ਼ੀ ਨਿਵੇਸ਼ਕਾਂ ਦਾ ਭਰੋਸਾ, ਭਾਰਤ ’ਚ ਲੱਗੀ ਨਿਵੇਸ਼ ਦੀ ਕਤਾਰ
ਇਸ ਦੌਰਾਨ ਇਸ ਦੇ ਇੰਜਣ ’ਚ ਖਰਾਬੀ ਆ ਗਈ, ਜਿਸ ਕਾਰਨ ਜਹਾਜ਼ ’ਚ ਸਵਾਰ ਭਾਰਤੀ ਨਾਗਰਿਕ 24 ਘੰਟਿਆਂ ਤੋਂ ਵੱਧ ਸਮੇਂ ਤੱਕ ਸਮੁੰਦਰ ’ਚ ਫਸੇ ਰਹੇ। ਬਿਆਨ ਵਿਚ ਕਿਹਾ ਗਿਆ ਕਿ ਸੰਕਟ ਕਾਲ ਦਾ ਤੁਰੰਤ ਜਵਾਬ ਦਿੰਦੇ ਹੋਏ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਇਕ ਸਫਲ ਬਚਾਅ ਕਾਰਜ ਨੂੰ ਅੰਜਾਮ ਦਿੱਤਾ ਅਤੇ ਫਸੇ ਹੋਏ ਭਾਰਤੀ ਅਮਲੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ।
ਇਹ ਖ਼ਬਰ ਵੀ ਪੜ੍ਹੋ : ਪੂਨਮ ਪਾਂਡੇ ਤੋਂ ਪਹਿਲਾਂ 90 ਦੇ ਦਹਾਕੇ ਦੀ ਇਹ ਮਸ਼ਹੂਰ ਅਦਾਕਾਰਾ ਕਰ ਚੁੱਕੀ ਹੈ ਆਪਣੀ ਮੌਤ ਦਾ ਝੂਠਾ ਨਾਟਕ
ਇਸ ਦੌਰਾਨ ਨਾ ਸਿਰਫ ਇੰਜਣ ਦੀ ਸਮੱਸਿਆ ਨੂੰ ਠੀਕ ਕੀਤਾ ਗਿਆ ਸਗੋਂ ਚਾਲਕ ਦਲ ਦੇ ਮੈਂਬਰਾਂ ਨੂੰ ਜ਼ਰੂਰੀ ਡਾਕਟਰੀ ਸਹਾਇਤਾ ਵੀ ਪ੍ਰਦਾਨ ਕਰਵਾਈ ਗਈ। ਭਾਰਤੀ ਅਮਲੇ ਨੇ ਪਾਕਿਸਤਾਨੀ ਸਮੁੰਦਰੀ ਫੌਜ ਅਤੇ ਸਮੁੰਦਰੀ ਸੁਰੱਖਿਆ ਏਜੰਸੀ ਵੱਲੋਂ ਸਮੇਂ ਸਿਰ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਟਰੰਪ ਨੂੰ ਵੱਡਾ ਝਟਕਾ, 2020 ਦੀਆਂ ਚੋਣਾਂ ਦੇ ਨਤੀਜਿਆਂ ਨੂੰ ਬਦਲਣ ਦੀ ਕੋਸ਼ਿਸ਼ ਲਈ ਚੱਲ ਸਕਦੈ ਮੁਕੱਦਮਾ
NEXT STORY