ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੀ ਸੰਸਦ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ, ਜਿਸ ’ਚ ਭਾਰਤ ਤੋਂ ਕਸ਼ਮੀਰ ’ਚ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਨੂੰ ਦੁਹਰਾਇਆ ਗਿਆ।
ਭਾਰਤ ਸਰਕਾਰ ਨੇ ਪਾਕਿਸਤਾਨ ਦੀ ਇਸ ਮੰਗ ਨੂੰ ਕਈ ਵਾਰ ਰੱਦ ਕੀਤਾ ਹੈ।
'ਰੇਡੀਓ ਪਾਕਿਸਤਾਨ' ਦੀ ਖਬਰ ਮੁਤਾਬਕ, ਕਸ਼ਮੀਰ ਮਾਮਲਿਆਂ ਦੇ ਮੰਤਰੀ ਅਮੀਰ ਮੁਕਾਮ ਨੇ ਸੰਸਦ ਵਿੱਚ ਇਹਹ ਮਤਾ ਪੇਸ਼ ਕੀਤਾ, ਜਿਸ ਵਿੱਚ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਅਧਿਕਾਰ ਲਈ ਪਾਕਿਸਤਾਨ ਦੇ "ਅਟੁੱਟ ਨੈਤਿਕ, ਰਾਜਨੀਤਿਕ ਅਤੇ ਕੂਟਨੀਤਕ ਸਮਰਥਨ" ਦੀ ਪੁਸ਼ਟੀ ਕੀਤੀ ਗਈ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਾਕਿਸਤਾਨੀ ਸੰਸਦ ’ਚ ਕਸ਼ਮੀਰੀਆਂ ਦੇ ਸਮਰਥਨ ’ਚ ਅਜਿਹਾ ਮਤਾ ਪਾਸ ਕੀਤਾ ਗਿਆ ਹੋਵੇ ਪਰ ਮੰਗਲਵਾਰ ਦੇ ਪ੍ਰਸਤਾਵ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ।
ਸਿਡਨੀ 'ਚ ਘਰ ਨੂੰ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ
NEXT STORY