ਇੰਟਰਨੈਸ਼ਨਲ ਡੈਸਕ- 10 ਮਈ 2025 ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ 4 ਦਿਨਾਂ ਤੱਕ ਹੋਈ ਫ਼ੌਜੀ ਕਾਰਵਾਈ ਮਗਰੋਂ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ ਸਨ। ਇਹ ਕਾਰਵਾਈ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ ਕੀਤੀ ਗਈ ਸੀ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ ਅਤੇ ਭਾਰਤ ਨੇ ਇਸ ਦਾ ਜ਼ਿੰਮੇਵਾਰ ਪਾਕਿਸਤਾਨ-ਅਧਾਰਤ ਅੱਤਵਾਦੀਆਂ ਨੂੰ ਠਹਿਰਾਇਆ ਸੀ। ਇਸ ਹਮਲੇ ਮਗਰੋਂ 7 ਮਈ ਨੂੰ ਭਾਰਤ ਨੇ ਪਾਕਿਸਤਾਨ 'ਚ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਆਪਰੇਸ਼ਨ ਸਿੰਦੂਰ ਚਲਾਇਆ ਸੀ, ਜਿਸ ਦੌਰਾਨ 100 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਸੀ।
ਇਸ ਮਗਰੋਂ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਦੀ ਸਥਿਤੀ ਬਣ ਗਈ ਤਾਂ 10 ਮਈ ਤੱਕ ਦੋਵਾਂ ਦੇਸ਼ਾਂ ਦੀਆਂ ਫੌਜਾਂ ਕਾਰਵਾਈ 'ਚ ਲੱਗੀਆਂ ਰਹੀਆਂ। ਅੰਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਲਈ ਜੰਗਬੰਦੀ ਦੀ ਵਿਚੋਲਗੀ ਕੀਤੀ ਤੇ ਦੋਵੇਂ ਦੇਸ਼ ਜੰਗਬੰਦੀ ਲਈ ਰਾਜ਼ੀ ਹੋ ਗਏ।
ਇਹ ਵੀ ਪੜ੍ਹੋ- ਪਾਕਿਸਤਾਨ ਦੀ 'ਫ਼ਤਿਹ' ਮਿਜ਼ਾਈਲ ਨੂੰ ਭਾਰਤ ਨੇ ਚਟਾਈ ਧੂਲ, ਹਵਾ 'ਚ ਹੀ ਕਰ'ਤੀ ਖ਼ਾਕ
ਹਾਲਾਂਕਿ, ਜੰਗਬੰਦੀ ਦੇ ਐਲਾਨ ਦੇ ਕਰੀਬ 4 ਘੰਟਿਆਂ ਦੇ ਅੰਦਰ ਹੀ ਪਾਕਿਸਤਾਨ ਨੇ ਦੁਬਾਰਾ ਸਰਹੱਦ 'ਤੇ ਗੋਲ਼ੀਬਾਰੀ ਕਰ ਕੇ ਸੀਜ਼ਫਾਇਰ ਦਾ ਉਲੰਘਣ ਕੀਤਾ, ਜਿਸ ਨਾਲ ਭਾਰਤ ਦੇ ਕਈ ਇਲਾਕਿਆਂ 'ਚ ਬਲੈਕਆਊਟ ਕਰਨਾ ਪਿਆ ਤੇ ਤਣਾਅ ਵਧ ਗਿਆ। ਪਰ ਪਾਕਿਸਤਾਨ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਦਾਅਵਾ ਕੀਤਾ ਕਿ ਉਸ ਨੇ ਪੇਸ਼ਾਵਰ 'ਚ ਇੱਕ ਭਾਰਤੀ ਡਰੋਨ ਨੂੰ ਡੇਗ ਦਿੱਤਾ ਹੈ।
ਜੰਗਬੰਦੀ ਦੇ ਐਲਾਨ ਮਗਰੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਭਾਰਤ 'ਤੇ ਟਕਰਾਅ ਸ਼ੁਰੂ ਕਰਨ ਦਾ ਦੋਸ਼ ਲਗਾਇਆ ਅਤੇ ਅਮਰੀਕਾ, ਚੀਨ, ਸਾਊਦੀ ਅਰਬ ਅਤੇ ਤੁਰਕੀ ਦਾ ਪਾਕਿਸਤਾਨ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਜੰਗ ਦੀ ਪਹਿਲ ਭਾਰਤ ਨੇ ਕੀਤੀ ਹੈ ਤੇ ਅਸੀਂ ਜੰਗ ਨੂੰ ਅੰਜਾਮ ਤੱਕ ਪਹੁੰਚਾ ਕੇ ਰਹਾਂਗੇ। ਜ਼ਿਕਰਯੋਗ ਹੈ ਕਿ ਇਸ ਨਾਜ਼ੁਕ ਸਥਿਤੀ ਦਰਮਿਆਨ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਮੁਖੀ (ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼) 12 ਮਈ ਨੂੰ ਦੁਬਾਰਾ ਗੱਲਬਾਤ ਕਰਨਗੇ, ਤਾਂ ਜੋ ਸੀਜ਼ਫਾਇਰ ਦੇ ਮੁੱਦੇ 'ਤੇ ਚਰਚਾ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ''ਉਸਕੀ ਫ਼ਿਤਰਤ ਹੈ ਬਦਲ ਜਾਨੇ ਕੀ...'', ਸੀਜ਼ਫਾਇਰ ਉਲੰਘਣ ਮਗਰੋਂ ਸ਼ਸ਼ੀ ਸ਼ਰੂਰ ਨੇ ਕੱਸਿਆ ਪਾਕਿਸਤਾਨ 'ਤੇ ਤੰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯੂਨਸ ਸਰਕਾਰ ਨੇ ਸ਼ੇਖ ਹਸੀਨਾ ਦੀ ਅਵਾਮੀ ਲੀਗ 'ਤੇ ਲਾਇਆ ਬੈਨ, ਅੱਤਵਾਦ ਵਿਰੋਧੀ ਕਾਨੂੰਨ ਤਹਿਤ ਕਾਰਵਾਈ
NEXT STORY