ਕਰਾਚੀ (ਭਾਸ਼ਾ): ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅੱਤਵਾਦੀ ਹਮਲਿਆਂ ਤੋਂ ਬਾਅਦ ਸੋਮਵਾਰ ਰਾਤ ਤੋਂ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਕਾਰਵਾਈ ਕਰਦੇ ਹੋਏ ਇਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਨਾਲ ਸਬੰਧਤ ਘੱਟੋ-ਘੱਟ 21 ਅੱਤਵਾਦੀਆਂ ਨੂੰ ਮਾਰ ਦਿੱਤਾ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅੱਤਵਾਦੀਆਂ ਨੇ ਤਿੰਨ ਹਮਲੇ ਕੀਤੇ, ਜਿਨ੍ਹਾਂ ਵਿੱਚ ਇੱਕ ਉੱਚ ਸੁਰੱਖਿਆ ਵਾਲੀ ਜੇਲ੍ਹ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਪੜ੍ਹੋ ਇਹ ਅਹਿਮ ਖ਼ਬਰ-ਚੋਣਾਂ ਤੋਂ ਪਹਿਲਾਂ ਪਾਕਿਸਤਾਨੀ ਲੋਕਾਂ ਨੂੰ ਝਟਕਾ, ਪੈਟਰੋਲ ਦੀਆਂ ਕੀਮਤਾਂ 'ਚ 13.55 ਰੁਪਏ ਵਾਧਾ
ਸੋਮਵਾਰ ਰਾਤ ਬਲੋਚਿਸਤਾਨ ਦੇ ਮਾਚ ਸ਼ਹਿਰ ਅਤੇ ਕੋਲਪੁਰ ਇਲਾਕਿਆਂ 'ਚ ਹਥਿਆਰਬੰਦ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਹ ਆਪਰੇਸ਼ਨ ਸ਼ੁਰੂ ਕੀਤਾ ਸੀ। ਅਧਿਕਾਰੀ ਨੇ ਕਿਹਾ, ''ਮਾਚ ਅਤੇ ਕੋਲਪੁਰ 'ਚ ਆਪਰੇਸ਼ਨ ਦੌਰਾਨ ਹੁਣ ਤੱਕ 21 ਅੱਤਵਾਦੀ ਮਾਰੇ ਜਾ ਚੁੱਕੇ ਹਨ।'' ਫੌਜ ਦੇ ਮੀਡੀਆ ਵਿੰਗ 'ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼' (ਆਈ. ਐੱਸ. ਪੀ. ਆਰ.) ਮੁਤਾਬਕ ਇਸ ਆਪਰੇਸ਼ਨ ਦੌਰਾਨ ਚਾਰ ਸੁਰੱਖਿਆ ਕਰਮਚਾਰੀ ਅਤੇ ਦੋ ਨਾਗਰਿਕ ਵੀ ਮਾਰੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਟਰੱਕ 'ਚੋਂ 406.2 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ, ਇੰਡੋ-ਕੈਨੇਡੀਅਨ ਡਰਾਈਵਰ ਗ੍ਰਿਫ਼ਤਾਰ
NEXT STORY