ਇਸਲਾਮਾਬਾਦ (ਪੀ.ਟੀ.ਆਈ.)- ਬਲੋਚ ਅੱਤਵਾਦੀਆਂ ਨੇ ਈਰਾਨ ਦੇ ਸਿਸਤਾਨ-ਬਲੋਚਿਸਤਾਨ ਸੂਬੇ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅੱਠ ਮਜ਼ਦੂਰਾਂ ਦੀ ਹੱਤਿਆ ਕਰ ਦਿੱਤੀ। ਇਹ ਜਾਣਕਾਰੀ ਐਤਵਾਰ ਨੂੰ ਮੀਡੀਆ ਵਿੱਚ ਪ੍ਰਕਾਸ਼ਿਤ ਇੱਕ ਖ਼ਬਰ ਵਿੱਚ ਦਿੱਤੀ ਗਈ। 'ਡਾਨ' ਅਖ਼ਬਾਰ ਅਨੁਸਾਰ ਇਹ ਘਟਨਾ ਸ਼ਨੀਵਾਰ ਨੂੰ ਮੇਹਰਿਸਤਾਨ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਵਾਪਰੀ। ਈਰਾਨੀ ਅਧਿਕਾਰੀਆਂ ਨੇ ਪਾਕਿਸਤਾਨੀ ਨਾਗਰਿਕਾਂ ਦੀ ਹੱਤਿਆ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਦੱਖਣੀ ਪੰਜਾਬ ਦੇ ਬਹਾਵਲਪੁਰ ਦੇ ਵਸਨੀਕ ਸਨ ਅਤੇ ਇੱਕ ਕਾਰ ਮੁਰੰਮਤ ਦੀ ਦੁਕਾਨ ਵਿੱਚ ਕੰਮ ਕਰਦੇ ਸਨ।
ਈਰਾਨੀ ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਕਾਮੇ ਉਸੇ ਦੁਕਾਨ ਵਿੱਚ ਰਹਿੰਦੇ ਸਨ ਜਿੱਥੇ ਉਹ ਕਾਰਾਂ ਦੀ ਮੁਰੰਮਤ ਕਰਦੇ ਸਨ। ਰਿਪੋਰਟਾਂ ਅਨੁਸਾਰ ਅਣਪਛਾਤੇ ਹਥਿਆਰਬੰਦ ਵਿਅਕਤੀ ਰਾਤ ਨੂੰ ਦੁਕਾਨ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਦੇ ਹੱਥ-ਪੈਰ ਬੰਨ੍ਹ ਦਿੱਤੇ। ਇਸ ਮਗਰੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਮਲਾਵਰ ਅੱਠ ਪਾਕਿਸਤਾਨੀ ਕਾਮਿਆਂ ਨੂੰ ਮਾਰਨ ਤੋਂ ਬਾਅਦ ਭੱਜ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਈਰਾਨੀ ਪੁਲਸ ਮੌਕੇ 'ਤੇ ਪਹੁੰਚ ਗਈ। ਪਾਬੰਦੀਸ਼ੁਦਾ ਬਲੋਚਿਸਤਾਨ ਨੈਸ਼ਨਲ ਆਰਮੀ (ਬੀ.ਐਨ.ਏ) ਦੇ ਬੁਲਾਰੇ ਨੇ ਮੀਡੀਆ ਨੂੰ ਇੱਕ ਬਿਆਨ ਜਾਰੀ ਕਰਕੇ ਅੱਠ ਪਾਕਿਸਤਾਨੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ।
ਪੜ੍ਹੋ ਇਹ ਅਹਿਮ ਖ਼ਬਰ-ਸੂਡਾਨ 'ਚ RSF ਦਾ ਹਮਲਾ, ਮਾਰੇ ਗਏ 114 ਤੋਂ ਵੱਧ ਨਾਗਰਿਕ
ਈਰਾਨੀ ਅਧਿਕਾਰੀਆਂ ਨੇ ਕਿਹਾ ਹੈ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਸਿਸਤਾਨ ਬਲੋਚਿਸਤਾਨ ਵਿੱਚ ਦੂਜੀ ਅਜਿਹੀ ਘਟਨਾ ਹੈ। ਪਿਛਲੇ ਸਾਲ ਜਨਵਰੀ ਵਿੱਚ ਬੰਦੂਕਧਾਰੀਆਂ ਨੇ ਸਾਰਾਵਨ ਸ਼ਹਿਰ ਵਿੱਚ ਨੌਂ ਪਾਕਿਸਤਾਨੀਆਂ ਦੀ ਹੱਤਿਆ ਕਰ ਦਿੱਤੀ ਸੀ, ਜੋ ਈਰਾਨ ਵਿੱਚ ਮੋਟਰ ਮਕੈਨਿਕ ਵਜੋਂ ਕੰਮ ਕਰ ਰਹੇ ਸਨ। ਪਾਕਿਸਤਾਨ ਅਤੇ ਈਰਾਨ ਦੇ ਸਥਾਨਕ ਸਮੂਹ ਦਹਾਕਿਆਂ ਤੋਂ ਬਲੋਚਿਸਤਾਨ ਵਿੱਚ ਵਧੇਰੇ ਖੁਦਮੁਖਤਿਆਰੀ ਲਈ ਲੜ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਚੀਨ ਨੇ 85,000 ਭਾਰਤੀਆਂ ਨੂੰ ਵੀਜ਼ੇ ਕੀਤੇ ਜਾਰੀ, ਕਿਹਾ 'ਹੋਰ ਭਾਰਤੀ ਦੋਸਤਾਂ ਦਾ ਸਵਾਗਤ'
NEXT STORY