ਇਸਲਾਮਾਬਾਦ/ਵਾਸ਼ਿੰਗਟਨ- ਪਾਕਿਸਤਾਨ ਸਰਕਾਰ ਨੇ ਹਾਲ ਹੀ ਵਿੱਚ ਟੇਸਲਾ ਦੇ ਸੀ.ਈ.ਓ ਐਲੋਨ ਮਸਕ ਨਾਲ ਇੱਕ ਨਵਾਂ ਝਗੜਾ ਸ਼ੁਰੂ ਕੀਤਾ ਹੈ। ਪਾਕਿਸਤਾਨ ਨੇ ਮਸਕ 'ਤੇ ਪਾਕਿਸਤਾਨ ਖ਼ਿਲਾਫ਼ ਪ੍ਰਾਪੇਗੰਡਾ ਚਲਾਉਣ ਦਾ ਦੋਸ਼ ਲਗਾਇਆ ਹੈ। ਨਾਲ ਹੀ ਪਾਕਿਸਤਾਨੀ ਸੈਨੇਟਰਾਂ ਨੇ ਵੀ ਐਲੋਨ ਮਸਕ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਦਰਅਸਲ ਮਸਕ ਦੀ ਸੈਟੇਲਾਈਟ ਇੰਟਰਨੈਟ ਕੰਪਨੀ ਸਟਾਰਲਿੰਕ ਨੇ ਪਾਕਿਸਤਾਨ ਵਿੱਚ ਸੰਚਾਲਨ ਲਈ ਰੈਗੂਲੇਟਰੀ ਮਨਜ਼ੂਰੀ ਲਈ ਅਰਜ਼ੀ ਦਿੱਤੀ ਸੀ। ਹਾਲਾਂਕਿ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਮਿਲੀ ਹੈ। ਰਿਪੋਰਟਾਂ ਮੁਤਾਬਕ ਪਾਕਿਸਤਾਨੀ ਸੰਸਦ ਮੈਂਬਰਾਂ ਨੇ ਮਨਜ਼ੂਰੀ ਦੇਣ ਤੋਂ ਪਹਿਲਾਂ ਮਸਕ ਤੋਂ ਕਥਿਤ ਪਾਕਿਸਤਾਨ ਵਿਰੋਧੀ ਟਿੱਪਣੀ ਲਈ ਮੁਆਫੀ ਮੰਗਣ ਦੀ ਮੰਗ ਕੀਤੀ ਹੈ।
ਇੱਕ ਪਾਕਿਸਤਾਨੀ ਸੰਸਦ ਮੈਂਬਰ ਅਨੁਸਾਰ ਹਾਲ ਹੀ ਵਿੱਚ ਆਈ.ਟੀ ਅਤੇ ਦੂਰਸੰਚਾਰ ਬਾਰੇ ਸੰਸਦੀ ਕਮੇਟੀ ਨੇ ਮਸਕ ਦੀ ਅਰਜ਼ੀ ਦੀ ਸਮੀਖਿਆ ਕਰਨ ਲਈ ਬੈਠਕ ਕੀਤੀ ਸੀ। ਇਸ ਕਮੇਟੀ ਦੇ ਚੇਅਰਮੈਨ ਪਲਵਾਸ਼ਾ ਮੁਹੰਮਦ ਜ਼ਈ ਖਾਨ ਨੇ ਕਿਹਾ ਕਿ ਕਈ ਸੰਸਦ ਮੈਂਬਰ ਐਲੋਨ ਮਸਕ ਦੀ ਸੋਸ਼ਲ ਮੀਡੀਆ ਪੋਸਟ ਤੋਂ ਨਾਰਾਜ਼ ਹਨ, ਜਿਸ 'ਚ ਉਨ੍ਹਾਂ ਨੇ ਪਾਕਿਸਤਾਨ ਵਿਰੋਧੀ ਬਿਆਨ ਦਿੱਤਾ ਸੀ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਯੂ.ਕੇ 'ਚ ਚੱਲ ਰਹੇ ਪਾਕਿ ਗਰੂਮਿੰਗ ਗੈਂਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਰਿਪੋਰਟਾਂ ਮੁਤਾਬਕ ਪਾਕਿਸਤਾਨੀ ਮੂਲ ਦੇ ਲੋਕ ਇੰਗਲੈਂਡ ਵਿਚ ਵੱਡੇ ਪੱਧਰ 'ਤੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿਚ ਸ਼ਾਮਲ ਸਨ, ਜਿਨ੍ਹਾਂ ਵਿਚ ਕਈ ਗੋਰੀਆਂ ਕੁੜੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ਗਰੂਮਿੰਗ ਗੈਂਗਸ ਨੂੰ ਏਸ਼ੀਅਨ ਕਹਿਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਭਾਰਤ ਵਿੱਚ ਵੀ ਸ਼ਿਵ ਸੈਨਾ (ਊਧਵ ਠਾਕਰੇ) ਦੀ ਸੰਸਦ ਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਇਸ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਗੈਂਗ ਏਸ਼ੀਆਈ ਨਹੀਂ ਸਗੋਂ ਪਾਕਿਸਤਾਨੀ ਹਨ। ਮਸਕ ਨੇ ਪ੍ਰਿਅੰਕਾ ਚਤੁਰਵੇਦੀ ਦਾ ਸਮਰਥਨ ਕਰਦੇ ਹੋਏ ਟਵੀਟ ਕੀਤਾ ਸੀ, "ਸੱਚ।"
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੇ DEI ਭਰਤੀਆਂ 'ਤੇ ਲਾਈ ਰੋਕ, 1 ਲੱਖ ਭਾਰਤੀਆਂ ਦੀ ਨੌਕਰੀ ਖ਼ਤਰੇ 'ਚ
ਇਸ ਪੋਸਟ ਨੂੰ ਲੈ ਕੇ ਪਾਕਿਸਤਾਨੀ ਮਸਕ ਤੋਂ ਨਾਰਾਜ਼ ਹਨ। ਰੈਗੂਲੇਟਰੀ ਮਨਜ਼ੂਰੀ 'ਤੇ ਅਜਿਹੀ ਸ਼ਰਤ ਲਗਾਉਣਾ ਵੀ ਪਾਕਿਸਤਾਨ ਦੀ ਨਰਾਜ਼ਗੀ ਨੂੰ ਦਰਸਾਉਂਦਾ ਹੈ। ਯੂ.ਕੇ ਵਿਚ ਪਾਕਿਸਤਾਨ ਦੀਆਂ ਘਿਨਾਉਣੀਆਂ ਗਤੀਵਿਧੀਆਂ ਦਾ ਪਰਦਾਫਾਸ਼ ਉਦੋਂ ਹੋਇਆ ਜਦੋਂ 2024 ਵਿਚ ਮਾਨਚੈਸਟਰ ਦੇ ਮੇਅਰ ਐਂਡੀ ਬਰਨਹੈਮ ਦੀ ਅਗਵਾਈ ਵਾਲੀ ਕਮੇਟੀ ਦੀ ਜਾਂਚ ਵਿਚ ਪਾਇਆ ਗਿਆ ਕਿ ਰੋਡਸ਼ੇਲ ਵਿਚ ਵੱਡੀ ਪੱਧਰ 'ਤੇ ਨੌਜਵਾਨ ਕੁੜੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ। ਇਸ ਮਾਮਲੇ 'ਚ 9 ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਜਿਨ੍ਹਾਂ 'ਚੋਂ 8 ਪਾਕਿਸਤਾਨੀ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬ੍ਰਿਟਿਸ਼ PM ਨੇ ਗਾਜ਼ਾ ਜੰਗਬੰਦੀ 'ਚ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਭੂਮਿਕਾ ਦੀ ਕੀਤੀ ਪ੍ਰਸ਼ੰਸਾ
NEXT STORY