ਪੇਸ਼ਾਵਰ-ਪਾਕਿਸਤਾਨ ਪੁਲਸ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਖੈਬਰ ਪਖਤੂਨਖਵਾ ਸੂਬੇ ’ਚ ਹਿੰਦੂ ਮੰਦਰ ’ਚ ਕੀਤੀ ਗਈ ਭੰਨਤੋੜ ਦੇ ਮਾਮਲੇ ’ਚ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਖੈਬਰ ਪਖਤੂਨਖਵਾ ਪੁਲਸ ਦੇ ਮੁਖੀ ਸਨਾਉੱਲਾ ਅੱਬਾਸੀ ਨੇ ਕਿਹਾ ਕਿ ਦੋਸ਼ੀ ਦੀ ਪਛਾਣ ਫੈਜ਼ੁੱਲਾ ਵਜੋਂ ਹੋਈ ਹੈ। ਉਸ ਨੂੰ ਕਰਕ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ -ਬ੍ਰਿਟੇਨ ਨੇ ਕੋਵਿਡ-19 ਦੀ ਰੋਕਥਾਮ ਲਈ ਮਾਡਰਨਾ ਦੇ ਟੀਕੇ ਨੂੰ ਦਿੱਤੀ ਮਨਜ਼ੂਰੀ
ਅੱਬਾਸੀ ਦਾ ਦਾਅਵਾ ਹੈ ਕਿ ਉਸ ਨੇ ਭੀੜ ਨੂੰ ਮੰਦਰ ’ਤੇ ਹਮਲਾ ਕਰਨ ਅਤੇ ਉੱਥੇ ਧਾਰਮਿਕ ਨੇਤਾ ਦੀ ਕਬਰ ਨੂੰ ਨੁਕਸਾਨ ਪਹੁੰਚਾਉਣ ਲਈ ਉਕਸਾਇਆ ਸੀ। ਪੁਲਸ ਮੁਖੀ ਨੇ ਕਿਹਾ ਕਿ ਇਸ ਮਾਮਲੇ ’ਚ ਹੁਣ ਤੱਕ 110 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਕੱਟੜਪੰਥੀ ਜਮੀਅਤ ਉਲੇਮਾ-ਏ-ਇਸਲਾਮ ਪਾਰਟੀ (ਫਜ਼ਲੁਰਹਿਮਾਨ ਸਮੂਹ) ਦੇ ਮੈਂਬਰਾਂ ਵੱਲੋਂ ਪਿਛਲੇ ਹਫਤੇ ਖੈਬਰ ਪਖਤੂਨਖਵਾ ਦੇ ਕਰਕ ਜ਼ਿਲ੍ਹੇ ਦੇ ਟੇਰੀ ਪਿੰਡ ’ਚ ਮੰਦਰ ’ਤੇ ਹਮਲਾ ਕੀਤੇ ਜਾਣ ਦੀ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਘੱਟ ਗਿਣਤੀ ਹਿੰਦੂ ਸਮੂਹ ਦੇ ਨੇਤਾਵਾਂ ਨੇ ਸਖਤ ਨਿੰਦਾ ਕੀਤੀ ਸੀ। ਹਿੰਦੂ ਸਮੂਹ ਦੇ ਮੈਂਬਰਾਂ ਨੂੰ ਮੰਦਰ ਦੀ ਦਹਾਕਿਆਂ ਪੁਰਾਣੀ ਇਮਾਰਤ ਦੀ ਮੁਰੰਮਤ ਦੀ ਇਜਾਜ਼ਤ ਮਿਲਣ ਤੋਂ ਬਾਅਦ ਭੀੜ ਨੇ ਉਸ ’ਤੇ ਹਮਲਾ ਕਰ ਦਿੱਤਾ ਸੀ। ਭੀੜ ਨੇ ਨਵੇਂ ਨਿਰਮਾਣ ਨਾਲ ਪੁਰਾਣੇ ਢਾਂਚੇ ਨੂੰ ਵੀ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ -ਇਹ ਹੈ 2021 ’ਚ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।
'ਘੱਟ ਸਪਲਾਈ ਦਰਮਿਆਨ ਕੋਰੋਨਾ ਟੀਕੇ ਦੀਆਂ ਖੁਰਾਕਾਂ ’ਚ ਹੋ ਸਕਦੈ 6 ਹਫਤਿਆਂ ਤੱਕ ਦਾ ਅੰਤਰਾਲ'
NEXT STORY