ਲਾਹੌਰ-ਪਾਕਿਸਤਾਨ ਦੀ ਇਕ ਅਦਾਲਤ ਨੇ ਸ਼ਨੀਵਾਰ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ ਦੀ ਬੇਟੀ ਅਤੇ ਜਵਾਈ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਭਗੌੜਾ ਅਪਰਾਧੀ ਕਰਾਰ ਦਿੱਤਾ।ਲਾਹੌਰ ਦੀ ਜਵਾਬਦੇਹੀ ਅਦਾਲਤ ਸਾਫ ਪਾਣੀ ਕੰਪਨੀ ਭ੍ਰਿਸ਼ਟਾਚਾਰ ਮਾਮਲੇ ਵਿਚ ਰਾਬੀਆ ਇਮਰਾਨ ਅਤੇ ਉਸ ਦੇ ਪਤੀ ਅਲੀ ਇਮਰਾਨ ਯੁਸੂਫ ਵਿਰੁੱਧ ਪਹਿਲਾਂ ਹੀ ਗ੍ਰਿਫਤਾਰੀ ਵਾਰੰਟ ਜਾਰੀ ਕਰ ਚੁੱਕੀ ਹੈ।
ਇਹ ਵੀ ਪੜ੍ਹੋ -ਹਾਂਗਕਾਂਗ ਦੀ ਰਾਜਨੀਤੀ ਨੂੰ ਵੀ ਕੰਟਰੋਲ ਕਰਨ ਦੀ ਤਿਆਰੀ 'ਚ ਚੀਨ
ਅਧਿਕਾਰੀਆਂ ਨੇ ਦੱਸਿਆ ਕਿ ਰਾਬੀਆ ਤੇ ਯੁਸੂਫ ਦੋਵੇਂ ਹੀ ਬਰਤਾਨੀਆ ਚਲੇ ਗਏ ਹਨ। ਜਵਾਬਦੇਹੀ ਅਦਾਲਤ ਨੇ ਅਗਲੀ ਸੁਣਵਾਈ ਦੇ ਮੌਕੇ 'ਤੇ ਰਾਬੀਆ ਤੇ ਯੁਸੂਫ ਦੀ ਜਾਇਦਾਦ ਦਾ ਵੇਰਵਾ ਮੰਗਿਆ ਹੈ। ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਮੁਖੀ ਸ਼ਰੀਫ ਨੇ ਪੂਰੇ ਘਟਨਾਚੱਕਰ ਨੂੰ ਸਿਆਸੀ ਬਦਲੇ ਦੀ ਭਾਵਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ ਫਰਜ਼ੀ ਮਾਮਲਿਆਂ ਵਿਚ ਫਸਾਇਆ ਹੈ।
ਇਹ ਵੀ ਪੜ੍ਹੋ -ਮਿਆਂਮਾਰ ਤਖਤਾਪਲਟ 'ਤੇ ਹੋਵੇ ਤੁਰੰਤ ਕਾਰਵਾਈ : UN
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਪੇਸ਼ਾਵਰ ਯੂਨੀਵਰਸਿਟੀ ਨੇ ਵਿਦਿਆਰਥਣਾਂ 'ਤੇ ਫੈਂਸੀ ਕੱਪੜੇ ਪਹਿਨਣ 'ਤੇ ਲਾਈ ਰੋਕ
NEXT STORY