ਗਾਜ਼ਾ (ਵਾਰਤਾ)- ਗਾਜ਼ਾ ਪੱਟੀ ਅਤੇ ਵੈਸਟ ਬੈਂਕ 'ਤੇ ਇਜ਼ਰਾਇਲੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 1,569 ਤੱਕ ਪਹੁੰਚ ਗਈ ਹੈ, ਜਦਕਿ 7,212 ਹੋਰ ਜ਼ਖ਼ਮੀ ਹੋਏ ਹਨ। ਫਲਸਤੀਨੀ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਗਾਜ਼ਾ ਵਿੱਚ ਮਰਨ ਵਾਲਿਆਂ ਦੀ ਗਿਣਤੀ 1,537 ਤੱਕ ਪਹੁੰਚ ਗਈ ਹੈ, ਜਿਸ ਵਿੱਚ 500 ਬੱਚੇ ਅਤੇ 276 ਔਰਤਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਕੈਨੇਡਾ 'ਚ ਖਾਲਿਸਤਾਨੀ ਅੱਤਵਾਦੀ ਪੰਨੂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਟਰੂਡੋ ਸਰਕਾਰ ਤੋਂ ਕਾਰਵਾਈ ਦੀ ਮੰਗ
ਇਜ਼ਰਾਈਲ ਨੇ ਸ਼ਨੀਵਾਰ ਨੂੰ ਫਲਸਤੀਨੀ ਇਸਲਾਮਿਕ ਪ੍ਰਤੀਰੋਧ ਅੰਦੋਲਨ (ਹਮਾਸ) ਵੱਲੋਂ ਵੱਡੇ ਪੱਧਰ 'ਤੇ ਕੀਤੇ ਗਏ ਅਚਾਨਕ ਹਮਲੇ ਦੇ ਜਵਾਬ ਵਿਚ ਹਮਾਸ ਦੀ ਗਾਜ਼ਾ ਪੱਟੀ 'ਤੇ ਹਮਲਾ ਕੀਤਾ ਅਤੇ ਵੀਰਵਾਰ ਨੂੰ ਗਾਜ਼ਾ ਦੇ ਵੱਖ-ਵੱਖ ਖੇਤਰਾਂ 'ਤੇ ਇਜ਼ਰਾਈਲੀ ਹਵਾਈ ਹਮਲੇ ਜਾਰੀ ਰਹੇ। ਇਜ਼ਰਾਈਲ ਦੇ ਜਨਤਕ ਪ੍ਰਸਾਰਕ ਕਾਨ ਨੇ ਕਿਹਾ ਕਿ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 1,300 ਨੂੰ ਪਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ: Operation Ajay: ਇਜ਼ਰਾਈਲ ਤੋਂ 212 ਭਾਰਤੀਆਂ ਨੂੰ ਲੈ ਕੇ ਪਹਿਲੀ ਉਡਾਣ ਪਹੁੰਚੀ ਦਿੱਲੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਹਾਲੀਵੁੱਡ ਦੀਆਂ 700 ਹਸਤੀਆਂ ਨੇ ਇਜ਼ਰਾਈਲ 'ਤੇ ਹਮਾਸ ਦੇ ਹਮਲੇ ਦੀ ਕੀਤੀ ਸਖ਼ਤ ਨਿੰਦਿਆ, ਕਿਹਾ- 'ਇਹ ਅੱਤਵਾਦ ਹੈ'
NEXT STORY