ਇੰਟਰਨੈਸ਼ਨਲ ਡੈਸਕ- ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਰਸਤਿਆਂ ਵਿੱਚੋਂ ਇੱਕ, ਪਨਾਮਾ ਨਹਿਰ 'ਤੇ ਬਣੇ ਇੱਕ ਪ੍ਰਮੁੱਖ ਪੁਲ 'ਤੇ ਮੰਗਲਵਾਰ ਨੂੰ ਇੱਕ ਤੇਲ ਟੈਂਕਰ ਵਿੱਚ ਭਿਆਨਕ ਧਮਾਕਾ ਹੋ ਗਿਆ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।
ਰਿਪੋਰਟਾਂ ਅਨੁਸਾਰ, ਤੇਲ ਨਾਲ ਭਰਿਆ ਇੱਕ ਟੈਂਕਰ ਪੁਲ ਤੋਂ ਲੰਘ ਰਿਹਾ ਸੀ ਕਿ ਅਚਾਨਕ ਉਸ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ ਅਤੇ ਪੂਰਾ ਪੁਲ ਧੂੰਏਂ ਦੇ ਗੁਬਾਰ ਨਾਲ ਢੱਕ ਗਿਆ। ਇਸ ਧਮਾਕੇ ਕਾਰਨ ਟੈਂਕਰ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਰਾਹਗੀਰ ਵੀ ਇਸ ਦੀ ਲਪੇਟ ਵਿੱਚ ਆ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ
ਸੁਰੱਖਿਆ ਕਾਰਨਾਂ ਕਰ ਕੇ ਪੁਲ 'ਤੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਰੋਕ ਦਿੱਤੀ ਗਈ ਹੈ। ਮਾਹਿਰਾਂ ਦੀ ਟੀਮ ਪੁਲ ਦੇ ਢਾਂਚੇ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਧਮਾਕੇ ਕਾਰਨ ਪੁਲ ਨੂੰ ਕੋਈ ਵੱਡਾ ਨੁਕਸਾਨ ਤਾਂ ਨਹੀਂ ਪਹੁੰਚਿਆ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਮੁਢਲੀ ਜਾਂਚ ਵਿੱਚ ਇਸ ਨੂੰ ਇੱਕ ਸੜਕ ਹਾਦਸਾ ਮੰਨਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਨਾਮਾ ਨਹਿਰ ਵਿਸ਼ਵ ਵਪਾਰ ਲਈ ਬੇਹੱਦ ਅਹਿਮ ਹੈ। ਹਾਲਾਂਕਿ ਇਹ ਹਾਦਸਾ ਪੁਲ 'ਤੇ ਹੋਇਆ ਹੈ, ਪਰ ਸੁਰੱਖਿਆ ਘੇਰਾ ਵਧਾਏ ਜਾਣ ਕਾਰਨ ਨੇੜਲੇ ਇਲਾਕਿਆਂ ਵਿੱਚ ਮਾਲ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਸ ਦਾ ਯੂਕ੍ਰੇਨ 'ਤੇ ਇਕ ਹੋਰ ਡਰੋਨ ਹਮਲਾ ! ਔਰਤਾਂ ਸਣੇ 4 ਲੋਕਾਂ ਦੀ ਮੌਤ
NEXT STORY