ਇੰਟਰਨੈਸ਼ਨਲ ਡੈਸਕ: ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸੋਮਵਾਰ (22 ਜਨਵਰੀ) ਦੀ ਅਮਰੀਕੀ ਸੰਸਦ ਕੈਪੀਟਲ ਹਿੱਲ ਦਾ ਹੈ। ਪੰਨੂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕੀਤੀ। ਉਸ ਨੇ ਇੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਪੰਨੂ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਟਰੰਪ ਗਰੁੱਪ ਨੇ ਸੱਦਾ ਦਿੱਤਾ ਸੀ। ਹਾਲਾਂਕਿ ਕੌਮਾਂਤਰੀ ਮੀਡੀਆ ਰਿਪੋਰਟਾਂ ਮੁਤਾਬਕ ਪੰਨੂ ਨੇ ਸਹੁੰ ਚੁੱਕ ਪ੍ਰੋਗਰਾਮ ਲਈ ਟਿਕਟ ਖਰੀਦੀ ਸੀ।
ਸਾਹਮਣੇ ਆਈ ਵੀਡੀਓ ਮੁਤਾਬਕ ਟਰੰਪ ਸਹੁੰ ਚੁੱਕਣ ਤੋਂ ਪਹਿਲਾਂ ਆਪਣੀ ਪਤਨੀ ਮੇਲਾਨੀਆ ਨਾਲ ਸਟੇਜ 'ਤੇ ਮੌਜੂਦ ਹਨ। ਪੰਨੂ ਸਟੇਜ ਦੇ ਬਿਲਕੁਲ ਨੇੜੇ ਹੀ ਸਾਹਮਣੇ ਨਜ਼ਰ ਆ ਰਿਹਾ ਹੈ। ਸਹੁੰ ਚੁੱਕ ਸਮਾਗਮ ਵਿੱਚ ਆਏ ਲੋਕ ਅਮਰੀਕਾ-ਅਮਰੀਕਾ ਦੇ ਨਾਅਰੇ ਲਗਾ ਰਹੇ ਹਨ। ਅਚਾਨਕ ਪੰਨੂ ਸਾਹਮਣੇ ਆਉਂਦਾ ਹੈ ਅਤੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਲੱਗ ਪੈਂਦਾ ਹੈ।
ਭਾਰਤ 'ਚ ਖਾਲਿਸਤਾਨ ਦੀ ਮੰਗ 'ਤੇ ਕਰਵਾ ਰਿਹਾ ਵੋਟਿੰਗ
ਹਾਲ ਹੀ ਵਿੱਚ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਵਿੱਚ ਖਾਲਿਸਤਾਨ ਨੂੰ ਇੱਕ ਵੱਖਰਾ ਦੇਸ਼ ਬਣਾਉਣ ਲਈ ਰਾਏਸ਼ੁਮਾਰੀ ਸ਼ੁਰੂ ਕੀਤੀ ਹੈ। ਰਾਏਸ਼ੁਮਾਰੀ 'ਤੇ ਵੋਟਿੰਗ ਲਈ QR ਕੋਡ ਨੂੰ SFJ ਟੀਮ ਨਾਮ ਦੇ ਸੋਸ਼ਲ ਮੀਡੀਆ ਅਕਾਉਂਟ ਰਾਹੀਂ ਸਾਂਝਾ ਕੀਤਾ ਗਿਆ ਸੀ। ਨਾਲ ਹੀ ਵੈਬਸਾਈਟ 'ਤੇ ਰਜਿਸਟਰ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ ਸੀ। ਸੰਸਥਾ ਵੱਲੋਂ ਫਾਰਮ ਵੀ ਰੱਖੇ ਗਏ ਹਨ, ਜਿਸ ਵਿੱਚ ਸਿੱਖ ਅਤੇ ਹੋਰ ਧਰਮਾਂ ਦੇ ਲੋਕ ਵੀ ਵੋਟ ਪਾ ਸਕਦੇ ਹਨ। ਹਾਲਾਂਕਿ ਪੋਸਟ ਦੇ ਸਾਹਮਣੇ ਆਉਣ ਦੇ 10 ਘੰਟੇ ਬਾਅਦ ਹੀ ਭਾਰਤ ਵਿੱਚ ਖਾਤੇ ਨੂੰ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਰੈਫਰੈਂਡਮ ਦਾ QR ਕੋਡ ਅਤੇ ਪੋਸਟ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਵੋਟਿੰਗ ਲਈ ਕੋਈ ਤਰੀਕ ਨਹੀਂ ਦੱਸੀ ਗਈ। ਗੁਰਪਤਵੰਤ ਸਿੰਘ ਪੰਨੂ ਮੂਲ ਰੂਪ ਵਿੱਚ ਖਾਨਕੋਟ, ਪੰਜਾਬ ਦੇ ਰਹਿਣ ਵਾਲਾ ਹੈ। ਉਹ ਵਰਤਮਾਨ ਵਿੱਚ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿੱਖ ਫਾਰ ਜਸਟਿਸ ਨਾਮ ਦੀ ਇੱਕ ਸੰਸਥਾ ਚਲਾਉਂਦਾ ਹੈ। ਉਸ ਕੋਲ ਅਮਰੀਕਾ ਅਤੇ ਕੈਨੇਡਾ ਦੋਵਾਂ ਦੀ ਨਾਗਰਿਕਤਾ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 10 ਜੁਲਾਈ 2019 ਨੂੰ SFJ ਨੂੰ ਇਸਦੀਆਂ ਗਤੀਵਿਧੀਆਂ ਲਈ UAPA ਅਧੀਨ ਗੈਰ-ਕਾਨੂੰਨੀ ਸੰਗਠਨ ਵਜੋਂ ਪਾਬੰਦੀ ਲਗਾ ਦਿੱਤੀ ਸੀ।
ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਨੇ Birthright Citizenship ਕੀਤੀ ਖ਼ਤਮ, ਜਾਣੋ ਭਾਰਤੀਆਂ 'ਤੇ ਕੀ ਪਵੇਗਾ ਅਸਰ
ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਸਿੱਖਾਂ ਲਈ ਰਾਏਸ਼ੁਮਾਰੀ ਦੀ ਆੜ ਵਿੱਚ SFJ ਪੰਜਾਬ ਵਿੱਚ ਵੱਖਵਾਦ ਅਤੇ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰ ਰਹੀ ਹੈ। 1 ਜੁਲਾਈ 2020 ਨੂੰ ਕੇਂਦਰ ਸਰਕਾਰ ਨੇ ਪੰਨੂ ਨੂੰ ਯੂ.ਏ.ਪੀ.ਏ. ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। 2020 ਵਿੱਚ ਸਰਕਾਰ ਨੇ SFJ ਨਾਲ ਸਬੰਧਤ 40 ਤੋਂ ਵੱਧ ਵੈਬ ਪੇਜਾਂ ਅਤੇ YouTube ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ ਸੀ। SFJ ਅਤੇ ਪੰਨੂ ਵਿਰੁੱਧ ਭਾਰਤ ਵਿੱਚ 15 ਕੇਸ ਦਰਜ ਹਨ। ਇਨ੍ਹਾਂ ਵਿੱਚ ਪੰਜਾਬ ਵਿੱਚ ਦੇਸ਼ਧ੍ਰੋਹ ਦੇ 3 ਕੇਸ ਵੀ ਸ਼ਾਮਲ ਹਨ। ਪੰਨੂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਹੈ। ਉਹ ਪੰਜਾਬੀ ਭਾਸ਼ਾ ਵਿੱਚ ਆਡੀਓ ਅਤੇ ਵੀਡੀਓ ਸੰਦੇਸ਼ ਜਾਰੀ ਕਰਦਾ ਹੈ। ਇਸ ਵਿੱਚ ਉਹ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਿਰੁੱਧ ਭੜਕਾਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਟਰੰਪ ਦੇ ਤਿੱਖੇ ਤੇਵਰ, ਭਾਰਤ ਸਰਕਾਰ ਨੇ ਕੀਤੀ 18,000 ਨਾਜਾਇਜ਼ ਪ੍ਰਵਾਸੀਆਂ ਦੀ ਵਾਪਸੀ ਦੀ ਤਿਆਰੀ
NEXT STORY