ਲਾ ਪਾਜ਼ (ਯੂ.ਐਨ.ਆਈ.)- ਬੋਲੀਵੀਆ 'ਚ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਦੱਖਣੀ ਬੋਲੀਵੀਆ ਵਿੱਚ ਇੱਕ ਯਾਤਰੀ ਬੱਸ ਪਲਟ ਗਈ। ਇਸ ਹਾਦਸੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਨਹੀਂ ਬਣੇਗਾ ਕੈਨੇਡਾ ਦਾ PM, ਲਿਬਰਲ ਪਾਰਟੀ ਦੀ ਖੁੱਲ੍ਹੀ ਪੋਲ
ਨੇੜਲੇ ਉਯੂਨੀ ਦੀ ਮਿਊਂਸੀਪਲ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਪੋਟੋਸੀ ਵਿਭਾਗ ਦੇ ਇੱਕ ਕਸਬੇ ਸੇਰਦਾਸ ਵਿੱਚ ਵਾਪਰਿਆ। ਮ੍ਰਿਤਕਾਂ ਵਿੱਚ 14 ਔਰਤਾਂ ਅਤੇ ਦੋ ਨਾਬਾਲਗ ਸ਼ਾਮਲ ਹਨ। ਪੁਲਸ ਰਿਪੋਰਟ ਅਨੁਸਾਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਕਿਹਾ ਕਿ ਸੱਟਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਅਤੇ ਇੱਕ ਗੈਰ ਤਜਰਬੇਕਾਰ ਡਰਾਈਵਰ ਕਾਰਨ ਹੋਇਆ ਹੋ ਸਕਦਾ ਹੈ। 50 ਯਾਤਰੀਆਂ ਨੂੰ ਲਿਜਾਣ ਦੀ ਸਮਰੱਥਾ ਵਾਲੀ ਬੱਸ ਅਰਜਨਟੀਨਾ ਦੀ ਸਰਹੱਦ 'ਤੇ ਸਥਿਤ ਇੱਕ ਕਸਬੇ ਲਾ ਪਾਜ਼ ਅਤੇ ਵਿਲਾਜ਼ੋਨ ਵਿਚਕਾਰ ਲਗਭਗ 850 ਕਿਲੋਮੀਟਰ ਲੰਬੀ ਦੂਰੀ ਦੀ ਯਾਤਰਾ ਕਰ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰੇਲ ਹਾਦਸੇ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਲੋਕਾਂ ਨੇ ਕੀਤਾ ਪ੍ਰਦਰਸ਼ਨ
NEXT STORY