ਇੰਟਰਨੈਸ਼ਨਲ ਡੈਸਕ : ਤੁਰਕੀ ਦੇ ਸਭ ਤੋਂ ਵੱਡੇ ਸ਼ਹਿਰ ਇਸਤਾਂਬੁਲ ਵਿੱਚ ਵੀਰਵਾਰ ਨੂੰ ਆਏ ਭਿਆਨਕ ਤੂਫ਼ਾਨ ਨੇ ਜਨ-ਜੀਵਨ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਹੈ। ਤੇਜ਼ ਹਵਾਵਾਂ, ਸਮੁੰਦਰ ਵਿੱਚ ਉੱਠੀਆਂ ਉੱਚੀਆਂ ਲਹਿਰਾਂ ਅਤੇ ਭਾਰੀ ਬਾਰਿਸ਼ ਕਾਰਨ ਪੂਰੇ ਪੱਛਮੀ ਤੁਰਕੀ ਵਿੱਚ ਹਾਹਾਕਾਰ ਮਚ ਗਈ ਹੈ। ਮੌਸਮ ਵਿਭਾਗ ਅਨੁਸਾਰ ਕਈ ਇਲਾਕਿਆਂ ਵਿੱਚ ਹਵਾ ਦੀ ਗਤੀ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੀ ਵੱਧ ਦਰਜ ਕੀਤੀ ਗਈ ਹੈ।
ਇਸ ਦੌਰਾਨ ਜਹਾਜ਼ ਤੂਫ਼ਾਨ ਦੀ ਭਿਆਨਕਤਾ ਦਾ ਅੰਦਾਜ਼ਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਤੋਂ ਲਗਾਇਆ ਜਾ ਸਕਦਾ ਹੈ, ਜਿਸ ਵਿੱਚ ਪੇਗਾਸਸ ਏਅਰਲਾਈਨਜ਼ ਦਾ ਇੱਕ ਜਹਾਜ਼ ਇਸਤਾਂਬੁਲ ਦੇ ਸਾਬੀਹਾ ਗੋਕਚੇਨ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਬੁਰੀ ਤਰ੍ਹਾਂ ਡੋਲਿਆ ਦਿਖਾਈ ਦੇ ਰਿਹਾ ਹੈ। ਖ਼ਰਾਬ ਮੌਸਮ ਕਾਰਨ ਜਹਾਜ਼ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਪਾਇਲਟ ਨੂੰ ਲੈਂਡਿੰਗ ਰੱਦ ਕਰਕੇ 'ਗੋ-ਅਰਾਊਂਡ' (ਜਹਾਜ਼ ਨੂੰ ਦੁਬਾਰਾ ਉਡਾਉਣਾ) ਕਰਨਾ ਪਿਆ।
ਇਸ ਤੋਂ ਬਾਅਦ ਤੁਰਕੀ ਦੇ ਮੌਸਮ ਵਿਭਾਗ ਨੇ ਨਾਗਰਿਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਸੁਧਾਰ ਦੀ ਉਮੀਦ ਹੈ, ਪਰ ਵਿਭਾਗ ਨੇ ਕੜਾਕੇ ਦੀ ਠੰਢ ਅਤੇ ਬਰਫ਼ਬਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਵਿਗਿਆਨੀਆਂ ਅਨੁਸਾਰ ਇਹ ਤੂਫ਼ਾਨ ਹਾਲ ਹੀ ਦੇ ਸਾਲਾਂ ਦੀਆਂ ਸਭ ਤੋਂ ਸ਼ਕਤੀਸ਼ਾਲੀ ਘਟਨਾਵਾਂ ਵਿੱਚੋਂ ਇੱਕ ਹੈ, ਜੋ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨੂੰ ਦਰਸਾਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਤੁਸੀਂ ਇੰਡੀਅਨ ਨਹੀਂ...', IPS ਨੇ ਗੋਰਿਆਂ ਦੀ ਕਰ 'ਤੀ ਬੋਲਤੀ ਬੰਦ, ਦਿੱਤਾ ਕਰਾਰਾ ਜਵਾਬ
NEXT STORY