ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਸਥਾਨਕ ਪੰਜਾਬੀ ਕਲਚਰਲ ਐਸੋਸੀਏਸ਼ਨ (PCA) ਦੇ ਮੋਢੀ ਮੈਂਬਰ ਮਿੱਕੀ ਦੇ ਸਤਿਕਾਰਯੋਗ ਮਾਤਾ ਸਤਵਿੰਦਰ ਕੌਰ ਸਰਾਂ (72) ਪਤਨੀ ਸਵ. ਰਛਪਾਲ ਸਿੰਘ ਸਰਾਂ ਬੀਤੀ 31 ਮਾਰਚ ਨੂੰ ਫਰੀਮੌਂਟ ਕੈਲੀਫੋਰਨੀਆ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ। ਮਾਤਾ ਜੀ ਦੀ ਇੱਛਾ ਮੁਤਾਬਕ ਸਰਕਾਰੀ ਰਵਾਇਤਾਂ ਪੂਰੀਆਂ ਕਰਨ ਉਪਰੰਤ ਸਸਕਾਰ ਲਈ ਮਿੱਕੀ ਸਰਾਂ ਮਾਤਾ ਜੀ ਦੇ ਮ੍ਰਿਤਕ ਸਰੀਰ ਨੂੰ ਲੈ ਕੇ ਪੰਜਾਬ ਪਹੁੰਚਿਆ।
ਇਹ ਵੀ ਪੜ੍ਹੋ : ਰਾਜਸਥਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 11 ਦੀ ਮੌਤ ਤੇ 8 ਜ਼ਖ਼ਮੀ
ਮਾਤਾ ਜੀ ਦਾ ਅੰਤਿਮ ਸੰਸਕਾਰ 21 ਅਪ੍ਰੈਲ ਦਿਨ ਵੀਰਵਾਰ ਨੂੰ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਵੇਗਾ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 24 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਉਸਮਾਨ ਸ਼ਹੀਦ ਵਿਖੇ ਪਵੇਗਾ।
ਇਹ ਵੀ ਪੜ੍ਹੋ : ਸ਼ੋਭਾ ਯਾਤਰਾ-ਧਾਰਮਿਕ ਜਲੂਸ ਬਿਨਾਂ ਇਜਾਜ਼ਤ ਨਾ ਕੱਢੇ ਜਾਣ : ਯੋਗੀ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY