ਰੋਮ (ਕੈਂਥ) ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਕਸਬਾ ਕੱਸਤੀਲਿਉਨੇ ਦੇ ਕਮੂਨੇ ਦੇ ਹਾਲ ਵਿੱਚ ਵੱਖ-ਵੱਖ ਧਰਮਾਂ ਦੇ ਲੋਕਾਂ ਦੁਆਰਾ ਇਕੱਤਰ ਹੋ ਕੇ ਰੂਸ-ਯੂਕ੍ਰੇਨ ਵਿਚਕਾਰ ਛਿੜੀ ਜੰਗ ਦੇ ਖ਼ਤਮ ਹੋਣ ਲਈ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਦੇਸ਼ਾਂ ਨੂੰ ਇਹ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ - ਯੁੱਧ ਦਾ 9ਵਾਂ ਦਿਨ : ਯੂਕ੍ਰੇਨ 'ਤੇ ਰੂਸ ਦੇ ਤਾਬੜਤੋੜ ਹਮਲੇ ਜਾਰੀ, ਇਕ ਭਾਰਤੀ ਵਿਦਿਆਰਥੀ ਨੂੰ ਲੱਗੀ ਗੋਲੀ
ਇਸ ਮੌਕੇ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਜੀ ਕਸਤੇਲਨੇਦਲੋ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਹਨਾਂ ਵੱਖ-ਵੱਖ ਧਰਮਾਂ ਦੇ ਲੋਕਾਂ ਦਾ ਇਹ ਮੰਨਣਾ ਸੀ ਕਿ ਜੰਗ ਨਾਲ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੀਤਾ ਜਾ ਸਕਦਾ। ਦੋਵਾਂ ਧਿਰਾਂ ਨੂੰ ਗੱਲਬਾਤ ਕਰਕੇ ਹੀ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਕਿ ਇਨਸਾਨੀਅਤ 'ਤੇ ਮੰਡਰਾ ਰਹੇ ਖਤਰੇ ਨੂੰ ਟਾਲਿਆ ਜਾ ਸਕੇ।
ਯੂਕ੍ਰੇਨ 'ਚ ਪਰਮਾਣੂ ਪਲਾਂਟ 'ਤੇ ਹਮਲੇ ਦੀਆਂ ਬ੍ਰਿਟੇਨ 'ਚ ਖੜਕੀਆਂ ਤਾਰਾਂ, ਜਾਨਸਨ ਨੇ ਲਿਆ ਵੱਡਾ ਅਹਿਦ
NEXT STORY