ਇੰਟਰਨੈਸ਼ਨਲ ਡੈਸਕ- ਦੱਖਣੀ-ਪੂਰਬੀ ਏਸ਼ੀਆ 'ਚ ਸਥਿਤ ਦੇਸ਼ ਇੰਡੋਨੇਸ਼ੀਆ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਮੁੱਖ ਟਾਪੂ ਜਾਵਾ ਵਿਖੇ ਇਕ ਬੇਹੱਦ ਭੀੜ ਵਾਲੇ ਹਾਈਵੇਅ 'ਤੇ ਐਤਵਾਰ ਦੁਪਹਿਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਟ੍ਰੈਫਿਕ ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਲੋਕ ਪਾਰੇਆਨ ਪਿੰਡ 'ਚ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਕ ਪਿਕਅੱਪ ਟਰੱਕ 'ਚ ਸਵਾਰ ਹੋ ਕੇ ਆਪਣੇ ਘਰ ਪਰਤ ਰਹੇ ਸਨ। ਇੰਦਰਾਮਾਯੂ ਰੀਜੈਂਸੀ ਦੇ ਕੀਆਜਾਰਨ ਕੁਲੋਨ ਪਿੰਡ ਨੇੜੇ ਹਾਈਵੇਅ ਇਹ ਪਿਕਅੱਪ ਟਰੱਕ ਜਿਵੇਂ ਹੀ ਮੋੜ ਕੱਟਣ ਲਈ ਹੌਲੀ ਹੋਇਆ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵੱਡੇ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਜ਼ਬਰਦਸਤ ਟੱਕਰ ਕਾਰਨ ਪਿਕਅੱਪ ਟਰੱਕ ਉੱਛਲ ਕੇ ਹਾਈਵੇਅ ਦੇ ਦੂਜੇ ਪਾਸੇ ਜਾ ਡਿੱਗਿਆ, ਜਿੱਥੇ ਸਾਹਮਣੇ ਤੋਂ ਆ ਰਹੇ ਇੱਕ ਹੋਰ ਟਰੱਕ ਨੇ ਉਸ ਨੂੰ ਦੁਬਾਰਾ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert
ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ 'ਚ ਸਵਾਰ ਕਈ ਲੋਕ ਹਵਾ ਵਿੱਚ ਉੱਛਲ ਕੇ ਹਾਈਵੇਅ 'ਤੇ ਜਾ ਡਿੱਗੇ, ਜਿਨ੍ਹਾਂ 'ਚੋਂ 13 ਲੋਕਾਂ ਦੀ ਮੌਕੇ 'ਤੇ ਹੀ ਭਿਆਨਕ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ 5 ਲੋਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਨੇ ਤਿੰਨਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ
NEXT STORY