ਇਸਲਾਮਾਬਾਦ - ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫ.ਆਈ.ਏ.) ਨੇ ਐਲਾਨ ਕੀਤਾ ਹੈ ਕਿ ਉਸ ਨੇ ਪੂਰਬੀ ਪੰਜਾਬ ਸੂਬੇ ’ਚ ਇਕ ਆਪ੍ਰੇਸ਼ਨ ਦੌਰਾਨ ਕਥਿਤ ਤੌਰ 'ਤੇ ਮਨੁੱਖੀ ਤਸਕਰੀ ’ਚ ਸ਼ਾਮਲ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿਨਹੂਆ ਨਿਊਜ਼ ਏਜੰਸੀ ਨੇ ਦੱਸਿਆ ਕਿ ਸੋਮਵਾਰ ਨੂੰ ਜਾਰੀ ਕੀਤੇ ਗਏ ਬਿਆਨ ਅਨੁਸਾਰ, ਸ਼ੱਕੀ, ਜੋ ਵੀਜ਼ਾ ਧੋਖਾਧੜੀ ’ਚ ਵੀ ਸ਼ਾਮਲ ਸੀ, ਦੇ ਕੋਲ 36 ਪਾਕਿਸਤਾਨੀ ਪਾਸਪੋਰਟ ਸਨ। ਐੱਫ.ਆਈ.ਏ. ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਨੇ ਕਥਿਤ ਤੌਰ 'ਤੇ ਵਿਦੇਸ਼ ਭੇਜਣ ਦੇ ਝੂਠੇ ਵਾਅਦੇ ਕਰ ਕੇ ਲੋਕਾਂ ਤੋਂ ਵੱਡੀ ਰਕਮ ਵਸੂਲੀ ਸੀ।
ਪੜ੍ਹੋ ਇਹ ਅਹਿਮ ਖ਼ਬਰ-ਪੌਪ ਗਰੁੱਪ ਨੇ ਡੋਨਾਲਡ ਟਰੰਪ ਨੂੰ ਚੋਣਾਂ ’ਚ ਆਪਣੇ ਗੀਤਾਂ ਦੀ ਵਰਤੋਂ ਕਰਨ ’ਤੇ ਲਾਈ ਰੋਕ
ਬਿਆਨ ’ਚ ਕਿਹਾ ਗਿਆ ਹੈ ਕਿ ਐੱਫ. ਆਈ. ਏ. ਨੇ ਸ਼ੱਕੀ ਦੇ ਸਾਥੀਆਂ ਦੀ ਭਾਲ ’ਚ ਛਾਪੇਮਾਰੀ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਪਿਛਲੇ ਸਾਲ ਗ੍ਰੀਸ ’ਚ ਵਾਪਰੀ ਇਕ ਦੁਖਦਾਈ ਘਟਨਾ ਤੋਂ ਬਾਅਦ ਪਾਕਿਸਤਾਨੀ ਅਧਿਕਾਰੀਆਂ ਨੇ ਮਨੁੱਖੀ ਤਸਕਰੀ ਦੇ ਖਿਲਾਫ ਉਪਾਅ ਸਖ਼ਤ ਕਰ ਦਿੱਤੇ ਹਨ, ਜਿੱਥੇ ਗੈਰ-ਕਾਨੂੰਨੀ ਤਰੀਕੇ ਨਾਲ ਯੂਰਪ ’ਚ ਦਾਖਲ ਹੋਣ ਦੀ ਕੋਸ਼ਿਸ਼ ’ਚ ਕਈ ਪਾਕਿਸਤਾਨੀ ਆਪਣੀ ਜਾਨ ਗੁਆ ਬੈਠੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੁਤਿਨ ਮੰਗੋਲੀਆ ਪਹੁੰਚੇ, ਗ੍ਰਿਫ਼ਤਾਰੀ ਵਾਰੰਟ ਦੇ ਬਾਵਜੂਦ ਸ਼ਾਨਦਾਰ ਸਵਾਗਤ
NEXT STORY