ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਕੁਝ ਕੈਬਨਿਟ ਮੰਤਰੀਆਂ ਨੂੰ ਦੇਸ਼ ਛੱਡਣ ਤੋਂ ਰੋਕਣ ਲਈ ਐਗਜ਼ਿਟ ਕੰਟਰੋਲ ਲਿਸਟ (ਈਸੀਐਲ) ਵਿਚ ਪਾਉਣ ਦੀ ਮੰਗ ਕੀਤੀ ਗਈ ਹੈ। ਸਥਾਨਕ ਅਖ਼ਬਾਰ 'ਦਿ ਨਿਊਜ਼' ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਦਾਲਤ ਸੋਮਵਾਰ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰੇਗੀ।
ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ FIA ਨੇ ਸਰਕਾਰੀ ਅਧਿਕਾਰੀਆਂ ਦੇ ਦੇਸ਼ ਛੱਡਣ 'ਤੇ ਲਾਈ ਪਾਬੰਦੀ
ਇਮਰਾਨ ਖ਼ਿਲਾਫ਼ ਸ਼ਨੀਵਾਰ ਰਾਤ ਨੈਸ਼ਨਲ ਅਸੈਂਬਲੀ ਵਿਚ ਬੇਭਰੋਸਗੀ ਮਤਾ ਪਾਸ ਹੋਣ ਦੇ ਨਤੀਜੇ ਵਜੋਂ ਉਹਨਾਂ ਦੇ ਪ੍ਰਧਾਨ ਮੰਤਰੀ ਦਫਤਰ ਤੋਂ ਬਾਹਰ ਹੋਣ ਅਤੇ ਪ੍ਰਧਾਨ ਮੰਤਰੀ ਰਿਹਾਇਸ਼ ਤੋਂ ਨਿਕਲਣ ਦੇ ਬਾਅਦ ਮੌਲਵੀ ਇਕਬਾਲ ਹੈਦਰ ਦੁਆਰਾ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਹੈਦਰ ਨੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਫਵਾਦ ਚੌਧਰੀ ਦੇ ਨਾਲ ਸਾਬਕਾ ਡਿਪਟੀ ਸਪੀਕਰ ਕਾਸਿਮ ਸੂਰੀ ਅਤੇ ਅਸਦ ਮਜੀਦ ਨੂੰ ਈਸੀਐਲ ਸੂਚੀ ਵਿੱਚ ਪਾਉਣ ਲਈ ਆਈਐਚਸੀ ਨੂੰ ਵੀ ਬੇਨਤੀ ਕੀਤੀ ਹੈ। ਪਟੀਸ਼ਨ 'ਚ ਕਥਿਤ ਧਮਕੀ ਪੱਤਰ ਦੀ ਜਾਂਚ ਅਤੇ ਮਾਮਲੇ 'ਚ ਸਾਬਕਾ ਪ੍ਰਧਾਨ ਮੰਤਰੀ ਅਤੇ ਹੋਰ ਮੰਤਰੀਆਂ ਖ਼ਿਲਾਫ਼ ਜਾਂਚ ਦੀ ਮੰਗ ਵੀ ਕੀਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਜਾਣੋ ਆਸਟ੍ਰੇਲੀਆ 'ਚ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਸ਼ਾਮਲ ਐਨਥਨੀ ਅਲਬਾਨੀਜ਼ ਬਾਰੇ
ਪਾਕਿਸਤਾਨ 'ਚ FIA ਨੇ ਸਰਕਾਰੀ ਅਧਿਕਾਰੀਆਂ ਦੇ ਦੇਸ਼ ਛੱਡਣ 'ਤੇ ਲਾਈ ਪਾਬੰਦੀ
NEXT STORY