ਇਸਲਾਮਾਬਾਦ - ਪਾਕਿਸਤਾਨ ਸਰਕਾਰ ਨੇ ਦੇਸ਼ 'ਚ ਇਕ ਵਾਰ ਫਿਰ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ (HSD) ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ। ਪਾਕਿਸਤਾਨੀ ਤੋਂ ਆਈ ਇਕ ਰਿਪੋਰਟ ਦੇ ਅਨੁਸਾਰ, ਨਵੀਆਂ ਦਰਾਂ ਸ਼ੁੱਕਰਵਾਰ ਭਾਵ ਕਿ ਅੱਜ ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ। ਇਸ ਤਾਜ਼ਾ ਸੋਧ ਤੋਂ ਬਾਅਦ, ਪੈਟਰੋਲ ਦੀ ਕੀਮਤ 0.45 ਰੁਪਏ ਪ੍ਰਤੀ ਲੀਟਰ ਵਧ ਗਈ ਹੈ, ਜਿਸ ਨਾਲ ਇਹ 325.43 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੌਰਾਨ, ਹਾਈ-ਸਪੀਡ ਡੀਜ਼ਲ ਦੀ ਕੀਮਤ 1.16 ਰੁਪਏ ਪ੍ਰਤੀ ਲੀਟਰ ਵਧਾ ਕੇ 383.95 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ। ਇਕ ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰ ਇਸ ਸਮੇਂ ਪੈਟਰੋਲ 'ਤੇ 114 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 100 ਰੁਪਏ ਪ੍ਰਤੀ ਲੀਟਰ ਟੈਕਸ ਲਗਾਉਂਦੀ ਹੈ।
ਤੇਲ ਦੀਆਂ ਕੀਮਤਾਂ 'ਚ ਇਹ ਵਾਧਾ ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਕਾਰਨ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦਾ ਨਤੀਜਾ ਹੈ। ਹਾਲਾਂਕਿ, ਮੌਜੂਦਾ ਦਰਾਂ ਅਪ੍ਰੈਲ 'ਚ ਦਰਜ ਕੀਤੇ ਗਏ ਆਪਣੇ ਸਰਵਕਾਲੀਨ ਉੱਚ ਪੱਧਰ ਤੋਂ ਕਾਫ਼ੀ ਘੱਟ ਹਨ। 3 ਅਪ੍ਰੈਲ ਨੂੰ, ਡੀਜ਼ਲ ਦੀਆਂ ਕੀਮਤਾਂ 520.35 ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ 458.41 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਈਆਂ, ਜਦੋਂ ਕਿ ਫਰਵਰੀ ਅਤੇ ਮਾਰਚ ਦੇ ਸ਼ੁਰੂ 'ਚ ਕ੍ਰਮਵਾਰ 281 ਰੁਪਏ ਅਤੇ 266 ਰੁਪਏ ਪ੍ਰਤੀ ਲੀਟਰ ਸਨ।
ਵਿਸ਼ਵ ਬਾਜ਼ਾਰ 'ਚ ਇਸ ਅਨਿਸ਼ਚਿਤਤਾ ਨੂੰ ਦੂਰ ਕਰਨ ਲਈ, ਪਾਕਿਸਤਾਨ ਦੇ ਪੈਟਰੋਲੀਅਮ ਮੰਤਰੀ, ਅਲੀ ਪਰਵੇਜ਼ ਮਲਿਕ ਨੇ ਐਲਾਨ ਕੀਤਾ ਹੈ ਕਿ ਦੇਸ਼ 'ਚ ਬਾਲਣ ਦੀਆਂ ਦਰਾਂ ਹੁਣ ਹਫ਼ਤਾਵਾਰੀ ਦੀ ਬਜਾਏ ਰੋਜ਼ਾਨਾ ਨਿਰਧਾਰਤ ਕੀਤੀਆਂ ਜਾਣਗੀਆਂ। ਤੇਲ ਅਤੇ ਗੈਸ ਰੈਗੂਲੇਟਰੀ ਅਥਾਰਟੀ (ਓਗਰਾ) ਨੂੰ ਕੈਬਨਿਟ ਅਤੇ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ 'ਤੇ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਹਾਲਾਂਕਿ, ਆਲ ਪਾਕਿਸਤਾਨ ਡੀਲਰਜ਼ ਐਸੋਸੀਏਸ਼ਨ ਨੇ ਰੋਜ਼ਾਨਾ ਕੀਮਤਾਂ ਨਿਰਧਾਰਤ ਕਰਨ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਵਿਰੁੱਧ ਵਿਰੋਧ ਪ੍ਰਦਰਸ਼ਨ ਦੀ ਚੇਤਾਵਨੀ ਦਿੱਤੀ ਹੈ।
ਲਾਹੌਰ ਪ੍ਰੈੱਸ ਕਲੱਬ ਤੋਂ ਪੰਨੂ ਦਾ ਵੱਡਾ ਐਲਾਨ, ‘Sikh Homeland Security’ ਬਣਾਉਣ ਦਾ ਦਾਅਵਾ
NEXT STORY