ਕੋਲੰਬੋ (ਪੀ.ਟੀ.ਆਈ.): ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਅਤੇ ਗਲੋਬਲ ਊਰਜਾ ਸਪਲਾਈ ਵਿੱਚ ਆਈਆਂ ਰੁਕਾਵਟਾਂ ਕਾਰਨ ਸ਼੍ਰੀਲੰਕਾ ਵਿੱਚ ਇਕ ਵਾਰ ਫਿਰ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਸਰਕਾਰੀ ਤੇਲ ਸੰਸਥਾ 'ਸਿਲੋਨ ਪੈਟਰੋਲੀਅਮ ਕਾਰਪੋਰੇਸ਼ਨ' (CPC) ਨੇ ਬੀਤੇ ਦਿਨ ਇਨ੍ਹਾਂ ਵਧੀਆਂ ਹੋਈਆਂ ਕੀਮਤਾਂ ਦਾ ਐਲਾਨ ਕੀਤਾ, ਜੋ ਕਿ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਇਹ ਪਿਛਲੇ ਕੁਝ ਸਮੇਂ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਪੰਜਵਾਂ ਵਾਧਾ ਹੈ। ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਦਬਾਅ ਨੂੰ ਦੇਖਦੇ ਹੋਏ ਤੇਲ ਦੀ ਖਪਤ ਘਟਾਉਣ।
ਸੀ.ਪੀ.ਸੀ. (CPC) ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਪੈਟਰੋਲ ਦੀ ਕੀਮਤ ਵਿੱਚ 5.85 ਫੀਸਦੀ ਅਤੇ ਡੀਜ਼ਲ ਵਿੱਚ 3.83 ਫੀਸਦੀ ਦਾ ਵਾਧਾ ਹੋਇਆ ਹੈ। ਜਿਸ ਮਗਰੋਂ ਹੁਣ ਪੈਟਰੋਲ 434 ਸ਼੍ਰੀਲੰਕਾਈ ਰੁਪਏ (LKR) ਪ੍ਰਤੀ ਲੀਟਰ ਵਿਕੇਗਾ, ਜੋ ਪਹਿਲਾਂ 410 ਰੁਪਏ ਸੀ। ਡੀਜ਼ਲ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਹੁਣ 407 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਦੇ ਨਾਲ ਹੀ ਮਿੱਟੀ ਦੇ ਤੇਲ ਦੀ ਕੀਮਤ ਵਿੱਚ ਵੀ 20 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਹ 265 ਰੁਪਏ ਤੋਂ ਵਧ ਕੇ 285 ਰੁਪਏ ਹੋ ਗਿਆ ਹੈ। ਇਹ ਨਵੀਆਂ ਕੀਮਤਾਂ ਪੂਰੇ ਟਾਪੂ ਦੇਸ਼ ਵਿੱਚ ਸੀ.ਪੀ.ਸੀ. ਦੇ ਸਾਰੇ ਫਿਲਿੰਗ ਸਟੇਸ਼ਨਾਂ 'ਤੇ ਲਾਗੂ ਹੋਣਗੀਆਂ।
ਪੜ੍ਹੋ ਇਹ ਅਹਿਮ ਖ਼ਬਰ- ਸਮਗਲਿੰਗ 'ਚ ਬੰਦਿਆਂ ਨੂੰ ਪਿੱਛੇ ਛੱਡ ਗਈਆਂ ਜਨਾਨੀਆਂ ! ਫੈਸਲਾਬਾਦ 'ਚ ਨਿਸ਼ਾਨੇ 'ਤੇ ਵਿਦਿਅਕ ਅਦਾਰੇ
ਰਿਪੋਰਟਾਂ ਮੁਤਾਬਕ 1 ਮਾਰਚ ਤੋਂ 31 ਮਈ ਦਰਮਿਆਨ ਪੰਜ ਵਾਰ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ। ਫਰਵਰੀ ਦੇ ਅਖੀਰ ਵਿੱਚ ਪੈਟਰੋਲ ਦੀ ਕੀਮਤ 293 ਰੁਪਏ ਪ੍ਰਤੀ ਲੀਟਰ ਸੀ, ਜੋ ਮਈ ਦੇ ਅੰਤ ਤੱਕ ਵਧ ਕੇ 434 ਰੁਪਏ ਹੋ ਗਈ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਸ਼੍ਰੀਲੰਕਾਈ ਰੁਪਏ ਦੀ ਕੀਮਤ ਵੀ ਅਮਰੀਕੀ ਡਾਲਰ ਦੇ ਮੁਕਾਬਲੇ ਲਗਾਤਾਰ ਡਿੱਗ ਰਹੀ ਹੈ। ਸ਼੍ਰੀਲੰਕਾ ਦੇ ਕੇਂਦਰੀ ਬੈਂਕ ਅਨੁਸਾਰ ਇਸ ਸਾਲ ਹੁਣ ਤੱਕ ਰੁਪਏ ਦੀ ਕੀਮਤ ਵਿੱਚ 5 ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸ਼ਨੀਵਾਰ ਨੂੰ ਰੁਪਏ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ, ਪਰ ਫਿਰ ਵੀ ਆਰਥਿਕ ਦਬਾਅ ਬਰਕਰਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ
NEXT STORY