ਢਾਕਾ (ਇੰਟ.)- ਬੰਗਲਾਦੇਸ਼ ਦੀ ਰਾਜਧਾਨੀ ਢਾਕਾ ’ਚ ਦੁਰਗਾ ਪੂਜਾ ਪੰਡਾਲ ’ਤੇ ਕੁਝ ਸ਼ਰਾਰਤੀ ਅਨਸਰਾਂ ਨੇ ਪੈਟਰੋਲ ਬੰਬ ਸੁੱਟ ਦਿੱਤਾ। ਇਸ ਕਾਰਨ ਪੂਰੇ ਪੂਜਾ ਪੰਡਾਲ ਵਿਚ ਹਫੜਾ-ਦਫੜੀ ਮਚ ਗਈ। ਇਹ ਘਟਨਾ ਪੁਰਾਣੇ ਢਾਕਾ ਦੇ ਤਾਤੀਬਾਜ਼ਾਰ ਦੀ ਹੈ।
ਇਹ ਵੀ ਪੜ੍ਹੋ: ਨਹੀਂ ਹੋਈ ਕੋਈ ਠੋਸ ਗੱਲਬਾਤ; ਭਾਰਤ ਨੇ ਟਰੂਡੋ ਦੀਆਂ ਟਿੱਪਣੀਆਂ ਨੂੰ ਕੀਤਾ ਖਾਰਿਜ, ਸਬੰਧਾਂ 'ਚ ਤਣਾਅ ਜਾਰੀ
ਪੈਟਰੋਲ ਬੰਬ ਸੁੱਟੇ ਜਾਣ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਵੀ ਸੁਣਾਈ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਵਾਲੀ ਥਾਂ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਸ ਧਮਾਕੇ ’ਚ ਕੁਝ ਲੋਕ ਜ਼ਖਮੀ ਵੀ ਹੋਏ ਹਨ। ਵਾਇਸ ਆਫ ਬੰਗਲਾਦੇਸ਼ ਹਿੰਦੂ ਨਾਂ ਦੇ ਐਕਸ ਅਕਾਊਂਟ ’ਤੇ ਇਸ ਨਾਲ ਜੁੜੀ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ’ਚ ਇਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਂਦਾ ਦਿਖਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਨੂ ਦੀ ਕੈਨੇਡਾ ਅਤੇ ਅਮਰੀਕਾ ’ਚ ਨਹੀਂ ਗਲ ਰਹੀ ਦਾਲ, ਹੁਣ ਡ੍ਰੈਗਨ ਦਾ ਕਰਨ ਲੱਗਾ ਗੁਣਗਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ’ਚ ਖਾਲਿਸਤਾਨੀ ਕੱਟੜਵਾਦ ਚਿੰਤਾ ਦਾ ਵਿਸ਼ਾ : MP ਚੰਦਰ ਆਰੀਆ
NEXT STORY