ਇਸਲਾਮਾਬਾਦ (ਬਿਊਰੋ): ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਪਾਕਿਸਤਾਨ ਸਰਕਾਰ ਨੇ ਇਸ ਗਿਰਾਵਟ ਦਾ ਫਾਇਦਾ ਆਪਣੀ ਜਨਤਾ ਨੂੰ ਦਿੱਤਾ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਕਟੌਤੀ ਕੀਤੀ ਹੈ। ਸ਼ੁੱਕਰਵਾਰ ਨੂੰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ 74 ਰੁਪਏ ਪ੍ਰਤੀ ਲੀਟਰ ਤੱਕ ਦੀ ਭਾਰੀ ਕਟੌਤੀ ਕਰਨ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸੰਸਦ ਵਿੱਚ ਦੱਸਿਆ ਕਿ ਅਮਰੀਕਾ-ਈਰਾਨ ਸਮਝੌਤੇ ਕਾਰਨ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਤੇ ਦਬਾਅ ਘਟਿਆ ਹੈ, ਜਿਸ ਦਾ ਪੂਰਾ ਲਾਭ ਹੁਣ ਖਪਤਕਾਰਾਂ ਨੂੰ ਦਿੱਤਾ ਜਾ ਰਿਹਾ ਹੈ। ਨਵੇਂ ਫੈਸਲੇ ਅਨੁਸਾਰ ਪੈਟਰੋਲ ਦੀ ਕੀਮਤ 74 ਰੁਪਏ ਪ੍ਰਤੀ ਲੀਟਰ ਘਟਾ ਕੇ 373 ਰੁਪਏ ਤੋਂ 299 ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਵਿੱਚ 67 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਨਾਲ ਹੁਣ ਇਹ 378 ਰੁਪਏ ਦੀ ਬਜਾਏ 311 ਰੁਪਏ ਪ੍ਰਤੀ ਲੀਟਰ ਮਿਲੇਗਾ।
ਪੜ੍ਹੋ ਇਹ ਅਹਿਮ ਖ਼ਬਰ- ਭਾਰਤ ਲਈ Good News: ਹੋਰਮੁਜ਼ ਤੋਂ ਸੁਰੱਖਿਅਤ ਨਿਕਲੇ ਤੇਲ ਨਾਲ ਲੱਦੇ 3 ਹੋਰ ਭਾਰਤੀ ਟੈਂਕਰ
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸੰਕਟ ਦੌਰਾਨ ਜਨਤਾ ਨੂੰ ਮਹਿੰਗਾਈ ਤੋਂ ਬਚਾਉਣ ਲਈ ਵਿਕਾਸ ਬਜਟ ਵਿੱਚੋਂ ਕਟੌਤੀ ਕਰਕੇ 129 ਅਰਬ ਰੁਪਏ (464 ਮਿਲੀਅਨ ਡਾਲਰ) ਦੀ ਰਾਹਤ ਪ੍ਰਦਾਨ ਕੀਤੀ ਸੀ। ਪ੍ਰਧਾਨ ਮੰਤਰੀ ਨੇ ਇਸ ਮੁਸ਼ਕਲ ਸਮੇਂ ਵਿਚ ਸਰਕਾਰ ਦਾ ਸਾਥ ਦੇਣ ਲਈ ਜਨਤਾ ਦਾ ਧੰਨਵਾਦ ਵੀ ਕੀਤਾ। ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਬਿਹਤਰ ਯੋਜਨਾਬੰਦੀ ਕਾਰਨ ਦੇਸ਼ ਵਿੱਚ ਤੇਲ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਗਈ ਅਤੇ ਜਨਤਾ ਨੂੰ ਲੰਬੀਆਂ ਕਤਾਰਾਂ ਵਿੱਚ ਨਹੀਂ ਲੱਗਣਾ ਪਿਆ। ਉਨ੍ਹਾਂ ਨੇ ਇਸ ਤੇਲ ਕਟੌਤੀ ਨੂੰ ਪਾਕਿਸਤਾਨ ਦੀ ਉਨ੍ਹਾਂ ਵਿਚੋਲਗੀ ਕੋਸ਼ਿਸ਼ਾਂ ਨਾਲ ਵੀ ਜੋੜਿਆ, ਜਿਸ ਦੇ ਸਿੱਟੇ ਵਜੋਂ ਇਸੇ ਹਫ਼ਤੇ ਵਾਸ਼ਿੰਗਟਨ ਅਤੇ ਤੇਹਰਾਨ ਵਿਚਾਲੇ 'ਇਸਲਾਮਾਬਾਦ ਸਮਝੌਤਾ 'ਸਿਰੇ ਚੜ੍ਹਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਬ੍ਰਿਟੇਨ ਦੀ ਸਿਆਸਤ 'ਚ ਵੱਡੀ ਹਲਚਲ; PM ਕੀਰ ਸਟਾਰਮਰ ਭਲਕੇ ਦੇਣਗੇ ਅਸਤੀਫ਼ਾ !
NEXT STORY