ਇੰਟਰਨੈਸ਼ਨਲ ਡੈਸਕ- ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਵਿੱਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੁੜ ਵਾਧਾ ਕਰ ਦਿੱਤਾ ਹੈ। ਨਵੀਆਂ ਕੀਮਤਾਂ ਸੋਮਵਾਰ (16 ਫਰਵਰੀ) ਤੋਂ ਲਾਗੂ ਹੋ ਗਈਆਂ ਹਨ। ਪਾਕਿਸਤਾਨ ਸਰਕਾਰ ਨੇ ਅਗਲੇ 15 ਦਿਨਾਂ ਲਈ ਤੇਲ ਦੀਆਂ ਕੀਮਤਾਂ ਵਿੱਚ ਇਹ ਬਦਲਾਅ ਕੀਤਾ ਹੈ।
ਨਵੀਂ ਕੀਮਤਾਂ ਤਹਿਤ ਡੀਜ਼ਲ ਦੀ ਕੀਮਤ ਵਿੱਚ 7.32 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਹੁਣ ਪਾਕਿਸਤਾਨ ਵਿੱਚ ਡੀਜ਼ਲ 275.70 ਰੁਪਏ ਪ੍ਰਤੀ ਲੀਟਰ ਵਿਕੇਗਾ, ਜਦਕਿ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਨਵੀਂ ਕੀਮਤ ਹੁਣ 258.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ; ਸਵੇਰੇ-ਸਵੇਰੇ ਵਾਪਰ ਗਿਆ ਵੱਡਾ ਹਾਦਸਾ ! AAP ਦੀ ਰੈਲੀ 'ਚ ਤਾਇਨਾਤ ਪੁਲਸ ਮੁਲਾਜ਼ਮਾਂ 'ਤੇ ਆ ਚੜ੍ਹੀ ਬੱਸ
ਹਾਈ-ਸਪੀਡ ਡੀਜ਼ਲ ਦੀ ਵਰਤੋਂ ਟਰਾਂਸਪੋਰਟ, ਖੇਤੀਬਾੜੀ ਅਤੇ ਬਿਜਲੀ ਉਤਪਾਦਨ ਵਿੱਚ ਵੱਡੇ ਪੱਧਰ 'ਤੇ ਹੁੰਦੀ ਹੈ। ਇਸ ਦੀ ਕੀਮਤ ਵਧਣ ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਹੋਰ ਉਛਾਲ ਆਉਣ ਦੀ ਸੰਭਾਵਨਾ ਹੈ। ਪੈਟਰੋਲ ਦੀਆਂ ਵਧੀਆਂ ਕੀਮਤਾਂ ਨੇ ਮੱਧ ਅਤੇ ਹੇਠਲੇ ਮੱਧ ਵਰਗ ਦੇ ਬਜਟ ਨੂੰ ਹਿਲਾ ਦਿੱਤਾ ਹੈ, ਜੋ ਰੋਜ਼ਾਨਾ ਆਉਣ-ਜਾਣ ਲਈ ਦੋ-ਪਹੀਆ ਵਾਹਨਾਂ ਅਤੇ ਰਿਕਸ਼ਿਆਂ ਦੀ ਵਰਤੋਂ ਕਰਦੇ ਹਨ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਦੀ ਹਰ 15 ਦਿਨਾਂ ਬਾਅਦ ਸਮੀਖਿਆ ਕੀਤੀ ਜਾਂਦੀ ਹੈ। ਸਰਕਾਰ ਅਨੁਸਾਰ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਅਤੇ ਪਾਕਿਸਤਾਨੀ ਰੁਪਏ ਦੀ ਐਕਸਚੇਂਜ ਦਰ ਵਿੱਚ ਬਦਲਾਅ ਕਾਰਨ ਇਹ ਵਾਧਾ ਕਰਨਾ ਪਿਆ ਹੈ। ਆਉਣ ਵਾਲੇ ਸਮੇਂ ਵਿੱਚ ਆਈ.ਐੱਮ.ਐੱਫ. (IMF) ਦੀਆਂ ਸ਼ਰਤਾਂ ਕਾਰਨ ਪੈਟਰੋਲੀਅਮ ਲੇਵੀ ਵਿੱਚ ਹੋਰ ਵਾਧਾ ਹੋਣ ਦੀ ਵੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਰਮਨੀ 'ਚ ਈਰਾਨੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ! ਸੜਕਾਂ 'ਤੇ ਉਤਰੇ ਲੱਖਾਂ ਲੋਕ
NEXT STORY