ਇਸਲਾਮਾਬਾਦ (ਬਿਊਰੋ): ਵਿੱਤੀ ਸੰਕਟ ਤੋਂ ਪ੍ਰੇਸ਼ਾਨ ਪਾਕਿਸਤਾਨ 'ਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ। ਇਸ ਦੌਰਾਨ ਪਾਕਿਸਤਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਕੀਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਇਸ ਤੋਂ ਇਲਾਵਾ ਮਿੱਟੀ ਦੇ ਤੇਲ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ 20 ਦਿਨਾਂ ਵਿੱਚ ਤੀਜੀ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।
ਪੈਟਰੋਲ 24 ਰੁਪਏ ਅਤੇ ਡੀਜ਼ਲ 59 ਰੁਪਏ ਮਹਿੰਗਾ
ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਪੈਟਰੋਲ ਅਤੇ ਹੋਰ ਉਤਪਾਦਾਂ ਤੋਂ ਸਬਸਿਡੀਆਂ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਸਬਸਿਡੀ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਇਸੇ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸਰਕਾਰ ਨੇ ਪੈਟਰੋਲ 24 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 59 ਰੁਪਏ ਪ੍ਰਤੀ ਲੀਟਰ ਮਹਿੰਗਾ ਕੀਤਾ ਹੈ। ਇਸ ਦੇ ਨਾਲ ਹੀ ਜਿੱਥੇ ਪੈਟਰੋਲ ਦੀ ਕੀਮਤ 233.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 263.31 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਮਿੱਟੀ ਦਾ ਤੇਲ 29.49 ਰੁਪਏ ਪ੍ਰਤੀ ਲੀਟਰ ਵਧ ਕੇ 211.43 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਵਧੀਆਂ ਕੀਮਤਾਂ 16 ਜੂਨ ਤੋਂ ਲਾਗੂ ਹੋ ਗਈਆਂ ਹਨ।
ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਮਿਲ ਰਹੀਆਂ ਧਮਕੀਆਂ, ਲੋਕਾਂ ਵੱਲੋਂ ਤਾਲਾਬੰਦੀ ਅਤੇ ਟੀਕਾਕਰਨ ਦਾ ਵਿਰੋਧ (ਤਸਵੀਰਾਂ)
20 ਦਿਨਾਂ 'ਚ ਤੀਜੀ ਵਾਰ ਮਹਿੰਗਾ ਹੋਇਆ ਪੈਟਰੋਲ-ਡੀਜਲ
ਪਾਕਿਸਤਾਨ ਵਿਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਤੀਜੀ ਵਾਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ 'ਚ ਪੈਟਰੋਲ 209.86 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਸੀ। 27 ਮਈ ਤੋਂ ਪਹਿਲਾਂ ਪੈਟਰੋਲ ਦੀ ਕੀਮਤ 149.86 ਰੁਪਏ ਪ੍ਰਤੀ ਲੀਟਰ ਸੀ। ਇਸ ਦੇ ਨਾਲ ਹੀ 26 ਮਈ ਨੂੰ ਡੀਜ਼ਲ ਦੀ ਕੀਮਤ 144.15 ਰੁਪਏ ਪ੍ਰਤੀ ਲੀਟਰ ਸੀ। 20 ਦਿਨਾਂ 'ਚ ਡੀਜ਼ਲ ਦੀਆਂ ਕੀਮਤਾਂ 'ਚ ਕਰੀਬ 83 ਫੀਸਦੀ ਦਾ ਵਾਧਾ ਹੋਇਆ ਹੈ।ਇਸ ਦੇ ਨਾਲ ਹੀ ਮਿੱਟੀ ਦੇ ਤੇਲ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਮਿੱਟੀ ਦੇ ਤੇਲ ਦੀ ਤਾਜ਼ਾ ਕੀਮਤ 211.43 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 26 ਮਈ ਤੋਂ ਮਿੱਟੀ ਦਾ ਤੇਲ 73 ਫੀਸਦੀ ਮਹਿੰਗਾ ਹੋ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਏਅਰ ਟ੍ਰੈਫਿਕ ਕੰਟਰੋਲ ਕੋਲੋਂ ਹੋਈ ਗ਼ਲਤੀ! ਪਾਇਲਟਾਂ ਦੀ ਮੂਸਤੈਦੀ ਨਾਲ ਆਸਮਾਨ 'ਚ ਟਕਰਾਉਣ ਤੋਂ ਬਚੇ ਦੋ ਜਹਾਜ਼
NEXT STORY