ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਵਿੱਚ 16 ਨਵੰਬਰ 2024 ਤੋਂ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤਾਂ ਵਧਣ ਅਤੇ ਪੈਟਰੋਲ 'ਤੇ ਇੰਪੋਰਟ ਪ੍ਰੀਮੀਅਮ ਵਧਣ ਕਾਰਨ ਅਗਲੇ 15 ਦਿਨਾਂ ਤੱਕ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 6 ਰੁਪਏ ਪ੍ਰਤੀ ਲੀਟਰ ਤੱਕ ਵਧਣ ਦੀ ਸੰਭਾਵਨਾ ਹੈ। ਪਾਕਿਸਤਾਨੀ ਨਿਊਜ਼ ਚੈਨਲ ਏ.ਆਰ.ਵਾਈ. ਨੇ ਸੂਤਰਾ ਦੇ ਹਵਾਲੇ ਨਾਲ ਦੱਸਿਆ ਕਿ ਪੈਟਰੋਲ ਦੀ ਕੀਮਤ 2.50 ਰੁਪਏ ਪ੍ਰਤੀ ਲੀਟਰ ਵਧਣ ਦਾ ਅਨੁਮਾਨ ਹੈ, ਜਦੋਂ ਕਿ ਹਾਈ-ਸਪੀਡ ਡੀਜ਼ਲ (ਐੱਚਐੱਸਡੀ) ਦੀ ਕੀਮਤ 5.91 ਰੁਪਏ ਪ੍ਰਤੀ ਲੀਟਰ ਵਧ ਸਕਦੀ ਹੈ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਬੰਬ ਨਾਲ ਉਡਾਇਆ
ਸੂਤਰਾਂ ਮੁਤਾਬਕ ਜੇਕਰ ਇਸ ਵਾਧੇ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਪੈਟਰੋਲ ਦੀ ਕੀਮਤ 250.96 ਪ੍ਰਤੀ ਲੀਟਰ, ਜਦੋਂ ਕਿ ਹਾਈ-ਸਪੀਡ ਡੀਜ਼ਲ ਦੀ ਕੀਮਤ 261.05 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਆਯਾਤ ਕੀਤੇ ਪੈਟਰੋਲੀਅਮ ਉਤਪਾਦਾਂ 'ਤੇ ਪ੍ਰੀਮੀਅਮ ਵਧਿਆ ਹੈ, ਜਿਸ ਕਾਰਨ ਸਰਕਾਰ 16 ਨਵੰਬਰ ਤੋਂ ਕੀਮਤਾਂ ਦੇ ਸਮਾਯੋਜਨ 'ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਸਰਕਾਰ ਨੇ ਪੈਟਰੋਲ ਦੀ ਕੀਮਤ ਵਿੱਚ 3.85 ਰੁਪਏ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ ਵਿੱਚ 1.35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਇਹ ਵੀ ਪੜ੍ਹੋ: ਭੀੜ-ਭੜੱਕੇ 'ਤੇ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ, ਇਸ ਵੱਡੀ ਸਮੱਸਿਆ ਤੋਂ ਮਿਲੇਗੀ ਮੁਕਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਦੇ ਰੱਖਿਆ ਮੰਤਰੀ ਨਾਲ ਲੰਡਨ 'ਚ ਬਦਸਲੂਕੀ, ਦਿੱਤੀ ਚਾਕੂ ਮਾਰਨ ਦੀ ਧਮਕੀ
NEXT STORY