ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਈਰਾਨ-ਇਜ਼ਰਾਈਲ ਵਿਚਾਲੇ ਜੰਗ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਇਸ ਕਾਰਨ ਦੁਨੀਆ ਭਰ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਈਰਾਨ ਜਿੱਥੇ ਪ੍ਰਮੁੱਖ ਤੇਲ ਨਿਰਮਾਤਾ ਹੈ, ਉੱਥੇ ਹੀ ਇਜ਼ਰਾਈਲ ਆਪਣੇ ਹਥਿਆਰਾਂ ਤੇ ਸੁਰੱਖਿਆ ਪ੍ਰਣਾਲੀ ਕਾਰਨ ਦੁਨੀਆ ਭਰ 'ਚ ਮਸ਼ਹੂਰ ਹੈ।
ਇਸੇ ਤਣਾਅ ਵਿਚਾਲੇ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਆਈ ਹੈ, ਜਿੱਥੇ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ 'ਚ 4.80 ਰੁਪਏ ਦਾ ਵਾਧਾ ਕੀਤਾ ਹੈ, ਜਦਕਿ ਹਾਈ ਸਪੀਡ ਡੀਜ਼ਲ ਦੀ ਕੀਮਤ 'ਚ 7.95 ਰੁਪਏ ਦਾ ਵਾਧਾ ਹੋਇਆ ਹੈ। ਇਹ ਕੀਮਤਾਂ ਅਗਲੇ 15 ਦਿਨਾਂ ਤੱਕ ਲਾਗੂ ਰਹਿਣਗੀਆਂ ਤੇ ਉਸ ਤੋਂ ਬਾਅਦ ਅਗਲੀਆਂ ਕੀਮਤਾਂ ਜਾਰੀ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਥਾਣੇ 'ਚੋਂ ਅਚਾਨਕ ਗਾਇਬ ਹੋ ਗਈ ਕਰੋੜਾਂ ਦੀ ਹੈਰੋਇਨ, SHO ਸਣੇ 4 ਮੁਲਾਜ਼ਮਾਂ 'ਤੇ ਡਿੱਗੀ ਗਾਜ
ਨਵੀਆਂ ਕੀਮਤਾਂ ਮੁਤਾਬਕ ਪਾਕਿਸਤਾਨ 'ਚ ਪੈਟਰੋਲ ਹੁਣ 258.43 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦਕਿ ਡੀਜ਼ਲ 262.59 ਰੁਪਏ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 1 ਜੂਨ ਨੂੰ ਵੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ 'ਚ 1 ਰੁਪਏ ਦਾ ਵਾਧਾ ਕੀਤਾ ਸੀ, ਜਦੋਂ ਪੈਟਰੋਲ 253.63 ਰੁਪਏ 'ਤੇ ਪਹੁੰਚ ਗਿਆ ਸੀ। ਹੁਣ ਪੈਟਰੋਲ ਦੀਆਂ ਕੀਮਤਾਂ 'ਚ ਇਕਦਮ 5 ਰੁਪਏ ਦੇ ਕਰੀਬ ਵਾਧੇ ਨਾਲ ਪਾਕਿਸਤਾਨ ਦੀ ਜਨਤਾ 'ਚ ਹਾਹਾਕਾਰ ਮਚ ਗਈ ਹੈ।
ਇਹ ਵੀ ਪੜ੍ਹੋ- ਨਿਊਕਲੀਅਰ ਸਾਈਟ 'ਤੇ ਰੇਡੀਏਸ਼ਨ ਲੀਕੇਜ ! ਇਨਸਾਨੀਅਤ ਲਈ ਪੈਦਾ ਹੋਇਆ ਵੱਡਾ ਖ਼ਤਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਹੁਤ ਦੇਰ ਹੋਣ ਤੋਂ ਪਹਿਲਾਂ ਸਾਨੂੰ ਸੁਰੱਖਿਅਤ ਕੱਢਿਆ ਜਾਵੇ, ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਦੀ ਅਪੀਲ
NEXT STORY