ਇਸਲਾਮਾਬਾਦ (ਏਐਨਆਈ): ਆਰਥਿਕ ਮੰਦੀ ਨਾਲ ਜੂਝ ਰਹੀ ਪਾਕਿਸਤਾਨ ਦੀ ਜਨਤਾ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਦਾ ਫਾਇਦਾ ਆਮ ਲੋਕਾਂ ਨੂੰ ਦੇਣ ਦੀ ਬਜਾਏ, ਪਾਕਿਸਤਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ 'ਪੈਟਰੋਲੀਅਮ ਲੇਵੀ' (ਟੈਕਸ) ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਰਕਾਰ ਦੀ ਆਮਦਨ ਤਾਂ ਵਧੇਗੀ, ਪਰ ਆਮ ਖਪਤਕਾਰਾਂ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਤੋਂ ਕੋਈ ਰਾਹਤ ਨਹੀਂ ਮਿਲੀ।
ਪਾਕਿਸਤਾਨ ਦੇ ਪੈਟਰੋਲੀਅਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਰਕਾਰ ਨੇ ਹਾਈ-ਸਪੀਡ ਡੀਜ਼ਲ (HSD) 'ਤੇ ਟੈਕਸ ਵਿੱਚ 6.57 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਇਹ ਹੁਣ 79.54 ਰੁਪਏ ਹੋ ਗਿਆ ਹੈ।ਇਸੇ ਤਰ੍ਹਾਂ ਪੈਟਰੋਲ 'ਤੇ ਟੈਕਸ 39 ਪੈਸੇ ਵਧਾ ਕੇ 66.64 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਸਸਤਾ ਹੋਣ ਦੇ ਬਾਵਜੂਦ, ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਕਟੌਤੀ ਨਹੀਂ ਕੀਤੀ ਗਈ ਅਤੇ ਇਨ੍ਹਾਂ ਨੂੰ ਪੁਰਾਣੇ ਪੱਧਰ 'ਤੇ ਹੀ ਰੱਖਿਆ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਮੁੜ ਛਿੜ ਗਈ ਜੰਗ ! ਵੱਜ ਉਠੇ ਸਾਇਰਨ, ਹੁਣ ਈਰਾਨ ਨੇ ਕੁਵੈਤ ਤੇ ਬਹਿਰੀਨ 'ਤੇ ਕਰ'ਤਾ ਹਮਲਾ
ਆਮ ਜਨਤਾ ਲਈ ਮਾਮੂਲੀ ਰਾਹਤ ਦੀ ਖ਼ਬਰ ਇਹ ਹੈ ਕਿ ਸਰਕਾਰ ਨੇ ਮਿੱਟੀ ਦੇ ਤੇਲ (ਕੈਰੋਸੀਨ) ਦੀ ਕੀਮਤ ਵਿੱਚ 6.85 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ, ਜਿਸ ਤੋਂ ਬਾਅਦ ਇਸਦੀ ਨਵੀਂ ਕੀਮਤ 223.90 ਰੁਪਏ ਤੋਂ ਘੱਟ ਕੇ 227.05 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਵਪਾਰਕ ਹਵਾਨਬਾਜ਼ੀ ਜੈੱਟ ਈਂਧਨ ਦੀ ਕੀਮਤ ਵਿੱਚ ਵੀ 7.15 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਪੱਛਮੀ ਏਸ਼ੀਆ ਵਿੱਚ ਜੰਗ ਨੂੰ ਖਤਮ ਕਰਨ ਲਈ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਸਮਝੌਤੇ ਅਤੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਹਾਰਮੁਜ਼ ਸਟ੍ਰੇਟ ਦੇ ਖੁੱਲ੍ਹਣ ਕਾਰਨ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਦੀ ਕੀਮਤ ਡਿੱਗ ਕੇ 72 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਜੋ ਕਿ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਦੇ ਪੱਧਰ ਦੇ ਬਰਾਬਰ ਹੈ। ਜਿੱਥੇ ਦੁਨੀਆ ਭਰ ਵਿੱਚ ਤੇਲ ਸਸਤਾ ਹੋਣ ਦੀ ਉਮੀਦ ਜਤਾਈ ਜਾ ਰਹੀ ਸੀ, ਉੱਥੇ ਹੀ ਪਾਕਿਸਤਾਨ ਸਰਕਾਰ ਵੱਲੋਂ ਟੈਕਸ ਵਧਾਉਣ ਦੇ ਫੈਸਲੇ ਦੀ ਕਾਫੀ ਆਲੋਚਨਾ ਹੋ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੁੜ ਛਿੜ ਗਈ ਜੰਗ ! ਵੱਜ ਉਠੇ ਸਾਇਰਨ, ਹੁਣ ਈਰਾਨ ਨੇ ਕੁਵੈਤ ਤੇ ਬਹਿਰੀਨ 'ਤੇ ਕਰ'ਤਾ ਹਮਲਾ
NEXT STORY